ਜੰਡਿਆਲਾ ਗੁਰੂ ਵਿਖੇ 3 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਖੇਡ ਸਟੇਡੀਅਮ–ਈ.ਟੀ.ਓ

0
19
ਜੰਡਿਆਲਾ ਗੁਰੂ ਵਿਖੇ 3 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਖੇਡ ਸਟੇਡੀਅਮ–ਈ.ਟੀ.ਓ
ਅੰਮ੍ਰਿਤਸਰ ,  4 ਅਕਤੂਬਰ 2025
             ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵੱਲੋਂ ਖੇਡ ਸਟੇਡੀਅਮ ਬਣਾਉਣ ਦੀ ਕੀਤੀ ਗਈ ਸ਼ੁਰੂਆਤ ਦੇ ਮੱਦੇਨਜ਼ਰ   ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਦੁਸਹਿਰੇ ਦੇ ਮੌਕੇ ਜੰਡਿਆਲਾ ਗੁਰੂ ਵਿਖੇ  3 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਦਿਆਂ ਦੱਸਿਆ ਕਿ ਇਸ ਖੇਡ ਸਟੇਡੀਅਮ ਵਿੱਚ ਚਾਰ ਮਸਕ ਲਾਈਟਾਂ 1000 ਦਰਸ਼ਕਾਂ ਦੇ ਬੈਠਣ ਲਈ ਪਵੇਲੀਅਨ, ਜੋਗਿੰਗ ਟਰੈਕ ਤਿੰਨ ਕ੍ਰਿਕਟ ਪਿੱਚਾਂ ਵੀ ਤਿਆਰ ਕੀਤੀਆਂ ਜਾਣਗੀਆ ।
ਇਲਾਕੇ ਦੀ ਪ੍ਰਸਿੱਧ ਹਸਤੀ  ਬਾਬਾ ਪਰਮਾਨੰਦ ਜੀ ਨੇ  ਆਪਣੇ ਹੱਥੀ ਨੀਂਹ ਪੱਥਰ ਰੱਖ ਕੇ ਇਹ ਉਸਾਰੀ ਸ਼ੁਰੂ ਕਰਵਾਈ। ਕੈਬਨਿਟ ਮੰਤਰੀ ਨੇ ਇਸ ਨੇਕ ਕੰਮ ਲਈ ਆਸ਼ੀਰਵਾਦ ਦੇਣ ਲਈ ਉਚੇਚੇ ਤੌਰ ਉੱਤੇ ਪਹੁੰਚੇ  ਬਾਬਾ ਪਰਮਾਨੰਦ ਜੀ ਦਾ ਧੰਨਵਾਦ ਵੀ ਕੀਤਾ।
      ਇਸ ਮੌਕੇ ਪਿੰਡ ਵਾਸੀਆਂ ਨੂੰ ਵਧਾਈ ਦਿੰਦੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਵਿੱਚੋਂ ਨਸ਼ੇ ਨੂੰ ਜੜੋਂ ਖਤਮ ਕਰਕੇ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ ਅਤੇ ਅੱਜ ਦਾ ਇਹ ਖੇਡ ਸਟੇਡੀਅਮ ਵੀ ਇਸੇ ਸੋਚ ਦਾ ਹਿੱਸਾ ਹੈ। ਉਹਨਾਂ ਦੱਸਿਆ ਕਿ ਇਹ ਖੇਡ ਸਟੇਡੀਅਮ ਬਣਾਉਣ ਲਈ ਮੈਂ ਜੋ ਪ੍ਰਸਤਾਵ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨਾਲ ਵਿਚਾਰਿਆ ਤਾਂ ਉਹਨਾਂ ਨੇ ਤੁਰੰਤ ਇਸ ਲਈ 3 ਕਰੋੜ  30 ਲੱਖ ਰੁਪਏ ਜਾਰੀ ਕਰ ਦਿੱਤੇ। ਉਹਨਾਂ ਦੱਸਿਆ ਕਿ ਸਟੇਡੀਅਮ ਦਾ ਟੈਂਡਰ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਛੇ ਮਹੀਨਿਆਂ ਵਿੱਚ ਇਹ ਕੰਮ ਪੂਰਾ ਕਰ ਦਿੱਤਾ ਜਾਵੇਗਾ, ਜਿਸ ਵਿੱਚ ਫੁੱਟਬਾਲ ਦਾ ਮੈਦਾਨ, ਕ੍ਰਿਕੇਟ ਪਿੱਚ, ਜੋਗਿੰਗ ਲਈ ਟਰੈਕ, ਚਾਰ ਦੁਆਰੀ, ਬੈਠਣ ਲਈ ਪੌੜੀਆਂ, ਟੋਇਲਟ ਬਲਾਕ ਅਤੇ ਲਾਈਟਾਂ ਲਗਾਈਆਂ ਜਾਣਗੀਆਂ। ਉਹਨਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਸਮੇਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇ ਅਤੇ ਕੰਮ ਦੀ ਕੁਆਲਿਟੀ ਦਾ ਖਾਸ ਖਿਆਲ ਰੱਖਿਆ ਜਾਵੇ ਤਾਂ ਜੋ ਲੋਕਾਂ ਦੇ ਇਸ ਪੈਸੇ ਦਾ ਲੰਮਾ ਸਮਾਂ ਸੁੱਖ ਇਲਾਕਾ ਵਾਸੀ ਲੈ ਸਕਣ।
ਸ: ਈਟੀਓ ਨੇ ਕਿਹਾ ਕਿ ਸਾਡੇ ਨੌਜਵਾਨ ਹੁਣ ਨਸ਼ਿਆਂ ਨੂੰ ਅਲਵਿਦਾ ਆਖ ਕੇ ਖੇਡਾਂ ਨਾਲ ਜੁੜ ਰਹੇ ਹਨ। ਉਨਾਂ ਦੱਸਿਆ ਕਿ ਖੇਡਾਂ ਸਾਡੀ ਜਿੰਦਗੀ ਦਾ ਅਹਿਮ ਹਿੱਸਾ ਹਨ। ਜਿਸ ਨਾਲ ਸਾਡੇ ਅੰਦਰ ਅਨੁਸ਼ਾਸਨ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਮਾਨਸਿਕ ਤੌਰ ਤੇ ਵੀ ਅਸੀਂ ਮਜ਼ਬੂਤ ਹੁੰਦੇ ਹਾਂ।
ਉਹਨਾਂ ਨਾਲ ਇਸ ਮੌਕੇ ਜੰਡਿਆਲਾ ਗੁਰੂ ਦੇ ਸ਼ਹਿਰੀ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਡਿੰਪੀ ,ਮੈਡਮ ਸਨੈਨਾ ਰੰਧਾਵਾ, ਸਰਦਾਰ ਸਤਿੰਦਰ ਸਿੰਘ,ਪਿੰਡ ਦੇ ਸਰਪੰਚ ਅਤੇ ਹੋਰ ਸ਼ਖਸ਼ੀਅਤਾਂ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here