ਦਮਦਮੀ ਟਕਸਾਲ ਵੱਲੋਂ ਮਹਿਤਾ ਵਿਖੇ ਘੱਲੂਘਾਰੇ ਦਿਹਾੜਾ ਮਨਾਇਆ
ਮਹਿਤਾ ਚੌਂਕ, 6 ਜੂਨ( ਬਲਜਿੰਦਰ ਸਿੰਘ ਰੰਧਾਵਾ, ਬਲਰਾਜ ਸਿੰਘ ਰਾਜਾ)
ਅੱਜ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਵਿਖੇ ਘੱਲੂਘਾਰੇ ਸਬੰਧੀ 43ਵਾਂ ਸਹੀਦੀ ਸਮਾਗਮ ਕਰਵਾਇਆ ਗਿਆ।ਜਿਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਤੋਂ ਇਲਾਵਾ ਸੰਤ ਮਹਾਂਪੁਰਸ਼, ਸੰਤ ਸਮਾਜ, ਵੱਖ ਵੱਖ ਤਖ਼ਤਾ ਦੇ ਜਥੇਦਾਰ, ਸਿਆਸੀ ਆਗੂ ਤੇ ਧਾਰਮਿਕ ਆਗੂਆਂ ਨੇ ਹਾਜ਼ਰੀ ਲਵਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਹ ਸਹੀਦੀ ਸਮਾਗਮ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ।
ਅੱਜ ਸਵੇਰੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਗੁਰਬਾਣੀ ਦਾ ਰਸਭਿੰਨਾ ਕੀਰਤਨ ਤੋਂ ਬਾਅਦ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵੱਲੋਂ ਕਥਾ ਕੀਤੀ ਅਤੇ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਸਮੇਤ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਬਾਅਦ ਵਿਚ ਖੁੱਲ੍ਹੇ ਦੀਵਾਨ ਹਾਲ ਵਿਚ ਪੰਡਾਲ ਲਾ ਕਿ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮਹਾਰਾਸ਼ਟਰ ਸਰਕਾਰ ਦੇ ਖੇਤੀਬਾੜੀ ਮੰਤਰੀ , ਭਾਈ ਗੁਰਇਕਬਾਲ ਸਿੰਘ ਭਲਾਈ ਕੇਂਦਰ ਅੰਮ੍ਰਿਤਸਰ,ਬਾਬਾ ਨਿਹਾਲ ਸਿੰਘ ਹਰਿਆ ਵੇਲਾ, ਸੰਤ ਬਾਬਾ ਸਾਧੂ ਸਿੰਘ, ਸੰਤ ਬਾਬਾ ਜਗਜੀਤ ਸਿੰਘ ਲੋਪੋਕੇ , ਸੰਤ ਕਾਕਾ ਸਿੰਘ ਮਸਤੂਆਣਾ, ਗਿਆਨੀ ਸਰਬਜੀਤ ਸਿੰਘ, ਸਿੰਘ ਸਾਹਿਬ ਗਿਆਨੀ ਪਰਮਿੰਦਰਪਾਲ ਸਿੰਘ, ਬਾਬਾ ਬੰਤਾ ਸਿੰਘ, ਸਿੰਘ ਸਾਹਿਬ ਭਾਈ ਗਿਆਨੀ ਰਾਜਦੀਪ ਸਿੰਘ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਬਾਬਾ ਸੁਖਦੇਵ ਸਿੰਘ ਅਨੰਦਪੁਰ ਸਾਹਿਬ, ਭਾਈ ਸੁਖਵੰਤ ਸਿੰਘ ਭਿੰਡਰ, ਬਾਬਾ ਗੁਰਤੇਜ ਸਿੰਘ ਮੁੱਖ ਬੁਲਾਰਾ ਸੰਤ ਸਮਾਜ, ਭਾਈ ਮੱਖਣ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸਮੇਤ ਵੱਡੀ ਗਿਣਤੀ ਵਿੱਚ ਸੰਤ ਮਹਾਪੁਰਸ਼ਾਂ ਅਤੇ ਸਿਆਸੀ ਧਾਰਮਿਕ ਆਗੂਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।
ਕੈਪਸ਼ਨ- ਦਮਦਮੀ ਟਕਸਾਲ ਵੱਲੋਂ ਸ਼ਹੀਦੀ ਸਮਾਗਮ ਵਿਚ ਮੰਚ ਤੇ ਬੈਠੇ ਧਾਰਮਿਕ ਸਿਆਸੀ ਆਗੂ ਅਤੇ ਸੰਤ ਮਹਾਂਪੁਰਸ਼ ਅਤੇ ਹੇਠਾਂ ਸੰਗਤਾਂ ਦਾ ਭਾਰੀ ਇਕੱਠ।





