ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

0
9
ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ -ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ – 03 ਦੋਸ਼ੀ ਕਾਬੂ, ਵਾਰਦਾਤ ਸਮੇਂ ਵਰਤਿਆ ਮੋਟਰਸਾਇਕਲ ਵੀ ਬ੍ਰਾਮਦ”

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ
-ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ
– 03 ਦੋਸ਼ੀ ਕਾਬੂ, ਵਾਰਦਾਤ ਸਮੇਂ ਵਰਤਿਆ ਮੋਟਰਸਾਇਕਲ ਵੀ ਬ੍ਰਾਮਦ”
ਦਲਜੀਤ ਕੌਰ
ਸੰਗਰੂਰ, 24 ਅਪ੍ਰੈਲ, 2026: ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ ਕਰ ਲਈ।
ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਸਿਟੀ ਧੂਰੀ ਦੇ ਏਰੀਆ ਵਿੱਚ ਰਿਹਾਇਸ਼ੀ ਮਕਾਨ ਵਿੱਚ ਕੱਚ ਦੀ ਬੋਤਲ ਵਿੱਚ ਪੈਟਰੌਲ ਪਾ ਕੇ ਉਸਨੂੰ ਅੱਗ ਲਗਾ ਕੇ ਸੁੱਟਣ ਵਾਲੇ 03 ਦੋਸੀਆਂ ਨੂੰ ਗ੍ਰਿਫਤਾਰ ਕਰਕੇ ਵਾਰਦਾਤ ਸਮੇਂ ਵਰਤਿਆ ਮੋਟਰਸਾਇਕਲ ਵੀ ਬ੍ਰਾਮਦ ਕਰਵਾ ਲਿਆ ਗਿਆ ਹੈ।
ਸ੍ਰੀ ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਟੀ ਧੂਰੀ ਵਿਖੇ ਇਤਲਾਹ ਮਿਲੀ ਸੀ ਕਿ ਮਿਤੀ 20.04.2026 ਨੂੰ ਕਰੀਬ 11 ਵਜੇ ਰਾਤ 03 ਅਣਪਛਾਤਿਆਂ ਨੇ ਦਰਸ਼ਨ ਕੁਮਾਰ ਵਾਸੀ ਧੂਰੀ ਦੇ ਰਿਹਾਇਸ਼ੀ ਮਕਾਨ ਅੰਦਰ ਕੱਚ ਦੀ ਬੋਤਲ ਵਿੱਚ ਪੈਟਰੋਲ ਪਾ ਕੇ ਅੱਗ ਲਗਾ ਕੇ ਸੁੱਟਿਆ ਸੀ। ਜਿਸ ‘ਤੇ ਮੁਕੱਦਮਾ ਨੰਬਰ 59 ਮਿਤੀ 21.04.2026 ਅ/ਧ 326(ਜੀ) ਬੀ ਐਨ ਐਸ ਅਤੇ 05 ਦੀ ਪੰਜਾਬ ਪ੍ਰੀਵੈਂਨਸ਼ਨ ਆਫ ਡੈਮੇਜ ਟੂ ਪਬਲਿਕ ਐਂਡ ਪ੍ਰਾਈਵੇਟ ਪ੍ਰਾਪਰਟੀ ਐਕਟ 2014 ਅਧੀਨ ਥਾਣਾ ਸਿਟੀ ਧੂਰੀ ਵਿਖੇ 03 ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਦਰਜ ਕਰਕੇ ਤਫਤੀਸ਼ ਕੀਤੀ ਗਈ।
ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਇਸ ਮੁਕੱਦਮੇ ਨੂੰ ਹੱਲ ਕਰਨ ਲਈ ਐਸ ਪੀ ਜਾਂਚ ਦਵਿੰਦਰ ਅੱਤਰੀ ਦੀ ਅਗਵਾਈ ਹੇਠ ਡੀ ਐਸ ਪੀ ਧੂਰੀ ਗੁਰਪ੍ਰੀਤ ਸਿੰਘ, ਅਤੇ ਡੀ ਐਸ ਪੀ (ਡਿਟੈਕਟਿਵ) ਸੰਗਰੂਰ ਸੰਜੀਵ ਸਿੰਗਲਾ ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ ਬਹਾਦਰ ਸਿੰਘ ਵਾਲਾ ਇੰਸਪੈਕਟਰ ਸੰਦੀਪ ਸਿੰਘ ਅਤੇ ਮੁੱਖ ਅਫਸਰ ਥਾਣਾ ਸਿਟੀ ਧੂਰੀ ਇੰਸਪੈਕਟਰ ਜਸਵੀਰ ਸਿੰਘ ਦੀਆਂ ਟੀਮਾਂ ਬਣਾ ਕੇ ਤਫਤੀਸ਼ ਕੀਤੀ ਗਈ।
ਐਸ ਐਸ ਪੀ ਨੇ ਦੱਸਿਆ ਕਿ ਇਸ ਦੌਰਾਨ ਲਮਿਤੀ 23.04.2026 ਨੂੰ ਦੋਸੀਆਾਂ ਵੰਸ਼ ਉਰਫ ਕਾਲੀ ਪੁੱਤਰ ਰਾਹੁਲ, ਸਮੀਰ ਉਰਫ ਕਾਕਾ ਪੁੱਤਰ ਸੰਜੀਵ ਕੁਮਾਰ, ਸਮੀਰ ਉਰਫ ਪੋਪੀ ਪੁੱਤਰ ਰਾਮਵੀਰ ਵਾਸੀਆਨ ਨੇੜੇ ਬੱਸ ਸਟੈਂਡ, ਧੂਰੀ ਨੂੰ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ ਤੇ ਵਾਰਦਾਤ ਸਮੇਂ ਵਰਤਿਆ ਮੋਟਰਸਾਇਕਲ ਬ੍ਰਾਮਦ ਕੀਤਾ ਗਿਆ। ਇਨ੍ਹਾਂ ਤੋਂ ਡੂੰਘਾਈ ਨਾਲ ਪੁੱਛ ਗਿੱਛ ਕਰਨ ‘ਤੇ ਇਹ ਗੱਲ ਸਾਹਮਣੇ ਆਈ ਕਿ ਉਹਨਾਂ ਨੇ ਰੋਹਿਤ ਉਰਫ ਘੋੜਾ ਪੁੱਤਰ ਰਾਜਨ ਵਾਸੀ ਨੇੜੇ ਬੱਸ ਸਟੈਂਡ ਧੂਰੀ ਦੇ ਕਹਿਣ ‘ਤੇ ਉਸਦੇ ਸਹੁਰੇ ਰਣਜੀਤ ਸਿੰਘ ਦੇ ਮਕਾਨ ਅੰਦਰ ਕੱਚ ਦੀ ਬੋਤਲ ਵਿੱਚ ਪੈਟਰੋਲ ਪਾ ਕੇ ਅੱਗ ਲਗਾ ਕੇ ਸੁੱਟਣਾ ਸੀ, ਪ੍ਰੰਤੂ ਗਲਤੀ ਨਾਲ ਉਹਨਾਂ ਨੇ ਦਰਸ਼ਨ ਕੁਮਾਰ ਦੇ ਮਕਾਨ ਅੰਦਰ ਕੱਚ ਦੀ ਬੋਤਲ ਵਿੱਚ ਪੈਟਰੌਲ ਪਾ ਕੇ ਅੱਗ ਲਗਾ ਕੇ ਸੁੱਟ ਦਿੱਤਾ ਸੀ। ਉਨ੍ਹਾਂ ਕਿਹਾ ਕਿ ਦੋਸੀਆਂ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ, ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here