ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਚੰਡੀਗੜ੍ਹ ਦੀਆਂ ਚੋਣਾਂ ਲਈ ਸਰਗਰਮੀਆਂ ਤੇਜ

0
6

ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਚੰਡੀਗੜ੍ਹ ਦੀਆਂ ਚੋਣਾਂ ਲਈ ਸਰਗਰਮੀਆਂ ਤੇਜ

ਮਾਜੋਦਾ ਚੇਅਰਮੈਨ ਰਾਕੇਸ਼ ਗੁਪਤਾ ਵੱਲੋਂ ਆਪਣੀ ਚੋਣ ਮੁਹਿੰਮ ਦੋਰਾਨ ਮਾਨਸਾ ਦਾ ਦੋਰਾ।

ਰਾਕੇਸ਼ ਗੁਪਤਾ ਵੱਲੋਂ ਵਕੀਲਾਂ ਨਾਲ ਨਿੱਜੀ ਸਪਰੰਕ ਕੀਤਾ ਗਿਆ।

ਮਾਨਸਾ( ਡਾ ਸੰਦੀਪ ਘੰਡ) ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਚੰਡੀਗੜ੍ਹ ਦੀਆਂ ਚੋਣਾਂ ਮਾਰਚ 2026 ਵਿੱਚ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਮੂਹ ਬਾਰ ਐਸੋਸੀਏਸ਼ਨਾਂ ਵਿੱਚ ਚੋਣੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਬਾਰ ਕੌਂਸਲ ਦੇ ਰਜਿਸਟਰਡ ਮੈਂਬਰ—ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਵਕੀਲ—ਇਨ੍ਹਾਂ ਚੋਣਾਂ ਵਿੱਚ ਆਪਣੇ ਵੋਟ ਦਾ ਇਸਤੇਮਾਲ ਕਰਨਗੇ।
ਇਸ ਸਬੰਧ ਵਿੱਚ ਵਿੱਚ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਵਿਖੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਸ੍ਰੀ ਰਾਕੇਸ਼ ਗੁਪਤਾ  ਵਿਸ਼ੇਸ਼ ਤੌਰ ਆਪਣੀ ਚੋਣ ਮੁਹਿੰਮ ਨੂੰ ਹੋਰ ਤੇਜ ਕਰਨ ਹਿੱਤ ਵਿਸ਼ੇਸ ਤੋਰ ਤੇ ਪਹੁੰਚੇ। ਸਮੂਹ ਵਕੀਲਾਂ ਨਾਲ ਮੀਟਿੰਗ ਤੋਂ ਪਹਿਲਾਂ ਗੁਪਤਾ ਜੀ ਵੱਲੋਂ ਸਮੂਹ ਵਕੀਲਾਂ ਦੇ ਚੈਂਬਰਾਂ ਵਿੱਚ ਜਾ ਕੇ ਵਕੀਲ ਭਾਈਚਾਰੇ ਨਾਲ ਰਾਬਤਾ ਕੀਤਾ ਅਤੇ ਉਨ੍ਹਾਂ ਨੂੰ ਆਪਣੀ ਪਹਿਲੀ ਤਰਜੀਹ ਦੇ ਵੋਟ ਦੇਣ ਦੀ ਅਪੀਲ ਕੀਤੀ।
ਦੁਪਹਿਰ ਸਮੇਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਦੇ ਹਾਲ ਵਿੱਚ ਸਮੂਹ ਵਕੀਲਾਂ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸ੍ਰੀ ਗੁਰਦਾਸ ਸਿੰਘ ਮਾਨ ਨੇ ਕੀਤੀ।ਮੀਟਿੰਗ ਦੇ ਸ਼ੁਰੂ ਵਿੱਚ ਸੀਨੀਅਰ ਐਡਵੋਕੇਟ ਅਤੇ ਜਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਵਿਜੇ ਸਿੰਗਲਾ ਵੱਲੋਂ ਜੀ ਆਇਆਂ ਆਖਦਿਆਂ ਰਾਕੇਸ਼ ਗੁਪਤਾ ਵੱਲੋਂ ਕੀਤੇ ਕੰੰਮਾਂ ਬਾਰੇ ਚਾਨਣਾ ਪਾਇਆ ਗਿਆ।
ਬਾਰ ਕੌਸਲ ਦੇ ਚੇਅਰਮੈਨ ਅਤੇ ਉਮੀਦਵਾਰ ਰਾਕੇਸ਼ ਗੁਪਤਾ ਵੱਲੋਂ ਸਮੂਹ ਮੈਬਰਾਂ ਨੂੰ ਕੀਤੇ ਕੰਮਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਕਿ ਉਹਨਾਂ ਜਿਿਲਆਂ ਵਿੱਚ ਵਕੀਲਾਂ ਦੇ ਚੈਬਰ ਬਣਾਉਣ ਲਈ ਯਤਨ ਕੀਤੇ ਹਨ ਅਤੇ ਇਹ ਯਤਨ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੇ। ਉਹਨਾਂ ਬਾਰ ਕੌਂਸਲ ਦੇ ਕੰਮਕਾਜ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਦੱਸਿਆ ਕਿ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਨਵੇਂ ਵਕੀਲਾਂ ਦੀ ਰਜਿਸਟ੍ਰੇਸ਼ਨ ਨੂੰ ਪਹਿਲ ਦੇ ਅਧਾਰ ਤੇ ਕੀਤਾ ਅਤੇ ਨਵੇਂ ਵਕੀਲਾਂ ਲਈ ਰਜਿਸਟ੍ਰੇਸ਼ਨ ਪ੍ਰਕਿਿਰਆ ਨੂੰ ਸੌਖਾ, ਪਾਰਦਰਸ਼ੀ ਅਤੇ ਤੇਜ਼ ਬਣਾਇਆ ਗਿਆ ਹੈ, ਤਾਂ ਜੋ ਨੌਜਵਾਨ ਵਕੀਲਾਂ ਨੂੰ ਪੇਸ਼ੇ ਵਿੱਚ ਦਾਖ਼ਲਾ ਲੈਣ ਸਮੇਂ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਵੇ।ਉਹਨਾਂ ਵਕੀਲਾਂ ਵੱਲੋਂ ਲੀਗਲ ਡਿਫੇਂਸ ਕੌਸਲ ਸਕੀਮ ਨੂੰ ਬੰਦ ਕਰਨ ਦੀ ਮੰਗ ਨੂੰ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਜਾਣ ਦਾ ਭਰੋਸਾ ਦਿੱਤਾ।
ਰਾਕੇਸ਼ ਗੁਪਤਾ ਜੀ ਨੇ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਹਰ ਜ਼ਿਲ੍ਹੇ ਵਿੱਚ ਮਹਿਲਾ ਵਕੀਲਾਂ ਲਈ ਵਿਸ਼ੇਸ਼ ਕਾਮਨ ਰੂਮ ਬਣਾਏ ਜਾਣਗੇ। ਇਸਦੇ ਨਾਲ ਹੀ ਹਰ ਜ਼ਿਲ੍ਹੇ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਵਕੀਲ ਚੈਂਬਰ ਤਿਆਰ ਕਰਕੇ ਦਿੱਤੇ ਜਾਣਗੇ, ਤਾਂ ਜੋ ਵਕੀਲ ਭਾਈਚਾਰੇ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਕਾਰਜ-ਵਾਤਾਵਰਨ ਮਿਲ ਸਕੇ।ਉਨ੍ਹਾਂ ਸਮੂਹ ਵਕੀਲਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਬਾਰ ਕੌਂਸਲ ਚੋਣਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਵੋਟ ਦੇ ਅਧਿਕਾਰ ਦਾ ਜ਼ਿੰਮੇਵਾਰਾਨਾ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਮਜ਼ਬੂਤ ਬਾਰ ਕੌਂਸਲ ਹੀ ਵਕੀਲਾਂ ਦੇ ਹੱਕਾਂ ਦੀ ਰੱਖਿਆ ਅਤੇ ਨਿਆਂ ਪ੍ਰਣਾਲੀ ਦੀ ਮਜ਼ਬੂਤੀ ਦੀ ਗਾਰੰਟੀ ਹੁੰਦੀ ਹੈ।

ਇਸ ਤੋਂ ਪਹਿਲਾਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਗੁਰਦਾਸ ਸਿੰਘ ਮਾਨ ਅਤੇ ਸਕੱਤਰ ਮਨਿੰਦਰ ਸਿੰਘ ਨੇ ਸਮੂਹ ਵਕੀਲਾਂ ਦਾ ਧੰਨਵਾਦ ਕਰਦਿਆਂ ਮੰਗ ਕੀਤੀ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਲੀਗਲ ਡਿਫੈਂਸ ਯੋਜਨਾ ਨੂੰ ਬੰਦ ਕਰਵਾਇਆ ਜਾਵੇ ਕਿਉਕਿ ਇਸ ਨਾਲ ਵਕੀਲਾਂ ਦੇ ਰੋਜਗਾਰ ਤੇ ਬਹੁਤ ਅਸਰ ਪਿਆ ਹੈ ਅਤੇ ਸਮੇਂ ਅੁਨਸਾਰ ਇਹ ਯੋਜਨਾ ਵਕੀਲਾਂ ਦੇ ਕੰਮਕਾਰ ਨੂੰ ਘੁਣ ਵਾਂਗ ਖਾ ਰਹੀ ਹੈ।

LEAVE A REPLY

Please enter your comment!
Please enter your name here