ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦਾ ਰੱਖ ਰਹੀ ਹੈ ਖ਼ਾਸ ਖਿਆਲ, ਮਿਲ ਰਹੀ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ

0
20

ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦਾ ਰੱਖ ਰਹੀ ਹੈ ਖ਼ਾਸ ਖਿਆਲ, ਮਿਲ ਰਹੀ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ

ਮਾਨ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ : ਮੋਹਿੰਦਰ ਭਗਤ

ਚੰਡੀਗੜ੍ਹ, 24 ਅਗਸਤ 2025

ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ
ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਦੇਸ਼ ਨੂੰ ਵਿਦੇਸ਼ੀ ਤਾਕਤਾਂ ਤੋਂ ਆਜ਼ਾਦ ਕਰਵਾਉਣ ਲਈ ਜਿਨ੍ਹਾਂ ਬਹਾਦਰ ਯੋਧਿਆਂ ਨੇ ਮਹਾਨ ਕੁਰਬਾਨੀਆਂ ਦਿੱਤੀਆਂ ਉਨ੍ਹਾ ਸੂਰਵੀਰਾਂ ਅਤੇ ਉਨ੍ਹਾਂ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ
ਹੈ।

ਇਸ ਸਬੰਧੀ ਸੁਤੰਤਰਤਾ ਸੰਗਰਾਮੀ
ਮੰਤਰੀ ਸ੍ਰੀ ਮੋਹਿੰਦਰ ਭਗਤ ਨੇ
ਦੱਸਿਆ ਕਿ ਸੁਤੰਤਰਤਾ
ਸੰਗਰਾਮੀਆਂ ਅਤੇ ਉਨ੍ਹਾਂ ਦੇ
ਵਾਰਸਾਂ ਨੂੰ ਦਿੱਤੀ ਜਾ ਰਹੀ
ਪੈਨਸ਼ਨ ਪਹਿਲਾਂ ਕੇਵਲ 9400 ਰੁਪਏ
ਪ੍ਰਤੀ ਮਹੀਨਾ ਸੀ ਪਰੰਤੂ ਮਾਨ
ਸਰਕਾਰ ਨੇ ਇਹ ਪੈਨਸ਼ਨ ਦੀ ਰਕਮ
ਵਧਾ ਕੇ 11 ਹਜ਼ਾਰ ਰੁਪਏ ਕੀਤੀ ਜਿਸ
ਨਾਲ ਪਰਿਵਾਰਾਂ ਦਾ ਸਨਮਾਨ ਹੋਰ
ਵਧਿਆ । ਉਹਨਾਂ ਕਿਹਾ ਕਿ ਪੰਜਾਬ
ਸਰਕਾਰ ਸੁਤੰਤਰਤਾ ਸੰਗਰਾਮੀਆ
ਅਤੇ ਉਹਨਾਂ ਦੇ ਪਰਿਵਾਰਾਂ ਨਾਲ
ਹਰ ਸਮੇਂ ਮੋਢੇ ਨਾਲ ਮੋਢਾ ਜੋੜ ਕੇ
ਖੜੀ ਹੈ।

ਮੰਤਰੀ ਸ੍ਰੀ ਮੋਹਿੰਦਰ ਭਗਤ ਨੇ
ਕਿਹਾ ਕਿ ਮੁੱਖ ਮੰਤਰੀ ਭਗਵੰਤ
ਸਿੰਘ ਮਾਨ ਦੀ ਸੋਚ ਅਨੁਸਾਰ
ਸੁਤੰਤਰਤਾ ਸੰਗਰਾਮੀਆ ਅਤੇ
ਉਨ੍ਹਾਂ ਦੇ ਪਰਿਵਾਰਾਂ ਦੀ ਸੇਵਾ
ਕਰਨਾ ਸਰਕਾਰ ਦਾ ਫਰਜ਼ ਹੈ।
ਉਹਨਾਂ ਕਿਹਾ ਕਿ ਆਜ਼ਾਦੀ ਦੀ
ਲੜਾਈ ਵਿੱਚ ਯੋਗਦਾਨ ਪਾਉਣ ਵਾਲੇ
ਇਹ ਮਹਾਨ ਯੋਧੇ ਸਾਡੇ ਲਈ
ਪ੍ਰੇਰਣਾ ਸਰੋਤ ਹਨ ਅਤੇ ਉਹਨਾਂ
ਦਾ ਸਨਮਾਨ ਕਰਨਾ ਸਾਡੇ ਲਈ ਮਾਣ ਦੀ
ਗੱਲ ਹੈ।

ਉਨ੍ਹਾ ਕਿਹਾ ਕਿ ਵਿਦੇਸ਼ੀ
ਤਾਕਤਾਂ ਦੇ ਵਿਰੁੱਧ ਆਜ਼ਾਦੀ ਦੀ
ਲੜਾਈ ਵਿੱਚ ਪੰਜਾਬੀ ਸੂਰਮਿਆਂ
ਦਾ ਯੋਗਦਾਨ ਬੇਮਿਸਾਲ ਰਿਹਾ ਹੈ।
ਉਹਨਾਂ ਦੀ ਹਿੰਮਤ ਅਤੇ ਬਲੀਦਾਨ
ਸਦਕਾ ਹੀ ਸਾਡਾ ਦੇਸ ਆਜ਼ਾਦ
ਹੋਇਆ। ਉਹਨਾਂ ਦੀ ਕੁਰਬਾਨੀ ਆਉਣ
ਵਾਲੀਆਂ ਪੀੜੀਆਂ ਵਿੱਚ ਦੇਸ਼
ਪ੍ਰਤੀ ਜਜ਼ਬਾ ਅਤੇ ਪਿਆਰ ਪੈਦਾ
ਕਰਦੀ ਰਹੇਗੀ।

LEAVE A REPLY

Please enter your comment!
Please enter your name here