ਪੱਤਰਕਾਰਾਂ ਨੂੰ ਫੀਲਡ ਵਿਚ ਕੰਮ ਕਰਨ ਸਮੇਂ ਆਉਂਦੀਆਂ ਮੁਸ਼ਕਿਲਾਂ ਵੱਲ ਧਿਆਨ ਦੇਵੇ ਸਰਕਾਰ-ਨਾਗੀ
ਮਾਝਾ ਪ੍ਰੈੱਸ ਕਲੱਬ, ਅੰਮ੍ਰਿਤਸਰ ਦੀ ਮੀਟਿੰਗ ‘ਚ ਕਲੱਬ ਦੇ ਨਵੇਂ ਸ਼ਨਾਖਤੀ ਕਾਰਡ ਵੀ ਵੰਡੇ
ਜੰਡਿਆਲਾ ਗੁਰੂ, 15 ਜੁਲਾਈ 2026
ਅੰਮ੍ਰਿਤਸਰ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਅਹਿਮ ਮੀਟਿੰਗ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਨਾਗੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਲੱਬ ਦੀਆਂ ਗਤੀਵਿਧੀਆਂ, ਕਲੱਬ ਦੀ ਬਿਹਤਰੀ ਤੇ ਪੱਤਰਕਾਰਾਂ ਨੂੰ ਦਰਪੇਸ਼ ਸੱਮਸਿਆਵਾਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਲੋਕਤੰਤਰ ਦਾ ਚੌਥਾ ਥੰਮ ਮੰਨੇ ਜਾਂਦੇ ਪੱਤਰਕਾਰਾਂ ਨੂੰ ਫੀਲਡ ਵਿਚ ਕੰਮ ਕਰਨ ਸਮੇਂ ਆਉਂਦੀਆਂ ਮੁਸ਼ਕਿਲਾਂ ਤੇ ਉਨਾਂ ਦੇ ਹੱਲ ਲਈ ਵਿਚਾਰਾਂ ਕੀਤੀਆਂ ਗਈਆਂ ਅਤੇ ਸਰਕਾਰਾਂ ਪਾਸੋਂ ਮੰਗ ਕੀਤੀ ਗਈ ਕਿ ਪੱਤਰਕਾਰਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ। ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਨਾਗੀ ਨੇ ਸਮਾਜਿਕ ਮੁੱਦਿਆਂ ਨਸ਼ਿਆਂ, ਵਾਤਾਵਰਣ ਦੇ ਪ੍ਰਦੂਸ਼ਿਤ ਹੋਣ ਅਤੇ ਪ੍ਰੈੱਸ ਸ਼ਬਦ ਦੀ ਦੁਰਵਰਤੋਂ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ । ਪ੍ਰਧਾਨ ਗੁਰਦੀਪ ਸਿੰਘ ਨਾਗੀ ਨੇ ਕਲੱਬ ਦੇ ਅਹੁਦੇਦਾਰ ਤੇ ਮੈਂਬਰ ਸਾਥੀਆਂ ਨੂੰ ਕਲੱਬ ਦੇ ਨਵੇਂ ਸ਼ਨਾਖਤੀ ਵੀ ਵੰਡੇ ਗਏ। ਮੀਟਿੰਗ ਦੌਰਾਨ ਸਮੂਹ ਸਾਥੀਆਂ ਨੇ ਪਿੰਗਲਵਾੜਾ ਸੰਸਥਾ ਵਲੋਂ ਭਗਤ ਪੂਰਨ ਸਿੰਘ ਦੀ ਬਰਸੀ ਨੂੰ ਸਮਰਪਿਤ 1 ਅਗਸਤ ਤੋਂ 5 ਅਗਸਤ ਤੱਕ ਕਰਵਾਏ ਜਾ ਰਹੇ ਸਮਾਗਮਾਂ ਵਿਚ ਵੱਧ-ਚੜ੍ਹ ਦੇ ਹਿੱਸਾ ਲੈਣ ਦਾ ਫੈਸਲਾ ਕੀਤਾ। ਇਸ ਮੌਕੇ ਜਸਵੰਤ ਸਿੰਘ ਮਾਂਗਟ, ਅੰਮ੍ਰਿਤਪਾਲ ਸਿੰਘ, ਹਰੀਸ਼ ਕੱਕੜ, ਗੁਰਪਾਲ ਸਿੰਘ ਰਾਏ, ਸਿਮਰਤਪਾਲ ਸਿੰਘ ਬੇਦੀ, ਕੁਲਦੀਪ ਸਿੰਘ ਭੁੱਲਰ, ਸਵਿੰਦਰ ਸਿੰਘ ਸ਼ਿੰਦਾ ਲਹੌਰੀਆ, ਸੁਖਚੈਨ ਸਿੰਘ, ਡਾ.ਗੁਰਮੀਤ ਸਿੰਘ ਨੰਢਾ, ਕੁਲਦੀਪ ਸਿੰਘ ਖਹਿਰਾ, ਐਡਵੋਕੇਟ ਸ਼ੁਕਰਗੁਜ਼ਾਰ ਸਿੰਘ, ਪਰਵਿੰਦਰ ਸਿੰਘ ਮਲਕ, ਸਤਪਾਲ ਵਿਨਾਇਕ, ਗੁਰਵਿੰਦਰ ਸਿੰਘ ਹੈਪੀ, ਸੁਖਦੇਵ ਸਿੰਘ ਬੱਬੂ ਆਦਿ ਹਾਜਰ ਸਨ।







