ਭਗਵਾਨ ਸ੍ਰੀ ਪਰਸ਼ੂਰਾਮ ਜਯੰਤੀ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਧਾਰਮਿਕ ਸਮਾਗਮਾਂ ‘ਚ ਸ਼ਿਰਕਤ

0
6

ਭਗਵਾਨ ਸ੍ਰੀ ਪਰਸ਼ੂਰਾਮ ਜਯੰਤੀ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਧਾਰਮਿਕ ਸਮਾਗਮਾਂ ‘ਚ ਸ਼ਿਰਕਤ ਮਾਨਵਤਾ ਸਭ ਤੋਂ ਵੱਡਾ ਧਰਮ, ਸਰਵ ਧਰਮਾਂ ਪ੍ਰਤੀ ਸ਼ਰਧਾ ਨਾਲ ਲੋਕ ਹਿੱਤ ਵਿੱਚ ਕੰਮ ਕਰ ਰਹੀ ਪੰਜਾਬ ਸਰਕਾਰ : ਗੋਇਲ

ਭਗਵਾਨ ਸ੍ਰੀ ਪਰਸ਼ੂਰਾਮ ਜਯੰਤੀ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਧਾਰਮਿਕ ਸਮਾਗਮਾਂ ‘ਚ ਸ਼ਿਰਕਤ
ਮਾਨਵਤਾ ਸਭ ਤੋਂ ਵੱਡਾ ਧਰਮ, ਸਰਵ ਧਰਮਾਂ ਪ੍ਰਤੀ ਸ਼ਰਧਾ ਨਾਲ ਲੋਕ ਹਿੱਤ ਵਿੱਚ ਕੰਮ ਕਰ ਰਹੀ ਪੰਜਾਬ ਸਰਕਾਰ : ਗੋਇਲ
ਦਲਜੀਤ ਕੌਰ
ਲਹਿਰਾ/ਸੰਗਰੂਰ, 19 ਅਪ੍ਰੈਲ, 2026 : ਭਗਵਾਨ ਸ੍ਰੀ ਪਰਸ਼ੂਰਾਮ ਜਯੰਤੀ ਦੇ ਮੌਕੇ ‘ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਆਯੋਜਿਤ ਵੱਖ-ਵੱਖ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸ਼ਰਧਾਲੂਆਂ ਨਾਲ ਮਿਲ ਕੇ ਮੱਥਾ ਟੇਕਿਆ ਅਤੇ ਇਲਾਕੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।
ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਨਵਤਾ ਤੋਂ ਵੱਡਾ ਕੋਈ ਧਰਮ ਨਹੀਂ ਹੁੰਦਾ ਅਤੇ ਮਨੁੱਖਤਾ ਦੀ ਸੇਵਾ ਕਰਨਾ ਸਭ ਤੋਂ ਉੱਚਾ ਫਰਜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸੇ ਪ੍ਰਣ ਨਾਲ ਲੋਕ ਹਿੱਤ ਵਿੱਚ ਨਿਰੰਤਰ ਕੰਮ ਕਰ ਰਹੀ ਹੈ ਅਤੇ ਸਰਵ ਧਰਮਾਂ ਪ੍ਰਤੀ ਪੂਰੀ ਸ਼ਰਧਾ ਅਤੇ ਵਿਸ਼ਵਾਸ ਰੱਖਦੀ ਹੈ।
ਉਨ੍ਹਾਂ ਭਗਵਾਨ ਸ੍ਰੀ ਪਰਸ਼ੂਰਾਮ ਜੀ ਨੂੰ ਭਗਤੀ ਅਤੇ ਸ਼ਕਤੀ ਦਾ ਦੈਵੀ ਸੁਮੇਲ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਅਨਿਆਂ ਵਿਰੁੱਧ ਖੜ੍ਹੇ ਹੋਣ ਦਾ ਸੰਦੇਸ਼ ਅੱਜ ਦੇ ਸਮੇਂ ਵਿੱਚ ਹੋਰ ਵੀ ਵੱਧ ਪ੍ਰਸੰਗਿਕ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਏਕਤਾ, ਭਾਈਚਾਰੇ ਅਤੇ ਸਾਂਝੀਵਾਲਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਭਾਰਤ ਦੀ ਵਿਸ਼ਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨਾਲ ਜੋੜਨ ਲਈ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਕਰਵਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਉਪਰਾਲੇ ਸਾਡੇ ਦੇਸ਼ ਦੇ ਅਮੀਰ ਸੱਭਿਆਚਾਰਕ ਅਤੇ ਧਾਰਮਿਕ ਇਤਿਹਾਸ ਨੂੰ ਸੰਭਾਲਣ ਵਿੱਚ ਮਹੱਤਵਪੂਰਣ ਸਾਬਤ ਹੁੰਦੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

LEAVE A REPLY

Please enter your comment!
Please enter your name here