ਸ਼ਹੀਦ ਕਿਰਨਜੀਤ ਦੇ 27ਵਾਂ ਯਾਦਗਾਰੀ ਸਮਾਗਮ 12 ਅਗਸਤ ਦਾਣਾ ਮੰਡੀ ਮਹਿਲਕਲਾਂ ਦੀਆਂ ਤਿਆਰੀਆਂ ਵਿੱਚ ਜੁੱਟ ਜਾਵੋ: ਨਾਨਕ ਸਿੰਘ ਅਮਲਾ ਸਿੰਘ ਵਾਲਾ
ਦਲਜੀਤ ਕੌਰ
ਮਹਿਲ ਕਲਾਂ, 24 ਜੁਲਾਈ, 2024: ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਪਿੰਡ ਬੀਹਲਾ ਖੁਰਦ ਇਕਾਈ ਦੀ ਚੋਣ ਕੀਤੀ ਗਈ। ਜਿਸ ਦੀ ਅਗਵਾਈ ਬਲਾਕ ਮਹਿਲਕਲਾਂ ਦੇ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਨੇ ਕੀਤੀ। ਜਗਰਾਜ ਹਰਦਾਪੁਰਾ, ਗੁਰਦੇਵ ਮਾਂਗੇਵਾਲ ਜ਼ਿਲ੍ਹਾ ਆਗੂ ਉਚੇਚੇ ਤੌਰ ਤੇ ਸ਼ਾਮਿਲ ਹੋਏ। ਆਗੂਆਂ ਨੇ ਜਥੇਬੰਦੀ ਦੇ ਸੰਵਿਧਾਨਕ ਅਸੂਲਾਂ ਤੋਂ ਜਾਣੂ ਕਰਵਾਇਆ। ਆਉਣ ਵਾਲੇ ਸਮੇਂ ਦੇ ਖੇਤੀ ਸੰਕਟ ਦੀ ਵੱਡੀ ਵੰਗਾਰ ਦਾ ਟਾਕਰਾ ਕਰਨ ਲਈ ਸੰਘਰਸ਼ਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਪਰੰਤ ਹੋਈ ਜਥੇਬੰਦਕ ਚੋਣ ਵਿੱਚ ਸਕੱਤਰ ਅਤੇ ਖ਼ਜਾਨਚੀ ਦੀ ਰਿਪੋਰਟ ਪੇਸ਼ ਕੀਤੀ ਗਈ। ਹਾਜ਼ਰ ਸਾਥੀਆਂ ਨੇ ਸਰਬਸੰਮਤੀ ਨਾਲ ਪੁਰਾਣੀ ਕਮੇਟੀ ਭੰਗ ਕਰਕੇ ਨਵੀਂ ਕਮੇਟੀ ਦੀ ਚੋਣ ਸਰਬ ਸੰਮਤੀ ਨਾਲ ਕੀਤੀ ਗਈ। ਜਿਸ ਵਿੱਚ ਗੁਰਤੇਜ ਸਿੰਘ ਪ੍ਰਧਾਨ, ਮੀਤ ਪ੍ਰਧਾਨ ਜਸਵੰਤ ਸਿੰਘ, ਜਰਨਲ ਸਕੱਤਰ ਸੋਹਣ ਸਿੰਘ, ਖ਼ਜਾਨਚੀ ਅੰਮ੍ਰਿਤਪਾਲ ਸਿੰਘ, ਸਹਾਇਕ ਸਕੱਤਰ ਮਨਮੋਹਨ ਸਿੰਘ, ਪ੍ਰੈੱਸ ਸਕੱਤਰ ਮਨਦੀਪ ਸਿੰਘ ਅਤੇ ਮੈਂਬਰ ਬਲਵਿੰਦਰ ਸਿੰਘ, ਸਾਧੂ ਸਿੰਘ, ਖੁਸ਼ਪਾਲ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ (ਬੰਟੀ), ਮਨਦੀਪ ਸਿੰਘ, ਪਵਿੱਤਰ ਸਿੰਘ, ਨਾਜ਼ਰ ਸਿੰਘ, ਗੁਰਤੇਜ ਸਿੰਘ ਜੌਹਲ, ਪਵਿੱਤਰ ਸਿੰਘ, ਬਲਦੇਵ ਸਿੰਘ, ਗੁਰਵਿੰਦਰ ਸਿੰਘ, ਹਾਕਮ ਸਿੰਘ, ਹਰਚੰਦ ਸਿੰਘ ਫੌਜੀ, ਬਘੇਲ ਸਿੰਘ, ਗੁਰਦੀਪ ਸਿੰਘ, ਰਣਜੀਤ ਸਿੰਘ, ਜਸਪ੍ਰੀਤ ਸਿੰਘ ਚੁਣੇ ਗਏ। ਉਪਰੋਕਤ ਤੋਂ ਇਲਾਵਾ ਜਗਰੂਪ ਸਿੰਘ ਗਹਿਲ, ਸੁਖਦੇਵ ਸਿੰਘ ਕੁਰੜ ਵੀ ਹਾਜ਼ਰ ਹੋਏ। ਸਟੇਜ ਸਕੱਤਰ ਦੀ ਕਾਰਵਾਈ ਬਲਾਕ ਮਹਿਲਕਲਾਂ ਦੇ ਜਨਰਲ ਸਕੱਤਰ ਸਤਨਾਮ ਸਿੰਘ ਮੂੰਮ ਨੇ ਕੀਤੀ। ਚੁਣੀ ਗਈ ਨਵੀਂ ਕਮੇਟੀ ਨੇ ਆਗੂਆਂ ਨੂੰ ਜਥੇਬੰਦੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨ ਦਾ ਵਿਸ਼ਵਾਸ ਦਿਵਾਇਆ। ਆਗੂਆਂ ਨੇ 12 ਅਗਸਤ ਸ਼ਹੀਦ ਕਿਰਨਜੀਤ ਕੌਰ ਦੇ 27ਵੇਂ ਯਾਦਗਾਰੀ ਸਮਾਗਮ ਲਈ ਹੁਣੇ ਤੋਂ ਤਿਆਰੀਆਂ ਵਿੱਚ ਜੁੱਟ ਜਾਣ ਦਾ ਸੱਦਾ ਦਿੱਤਾ।