ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਗੋਹਲਵੜ ਵਿਖੇ ਮੌਜੂਦਾ ਅਤੇ ਸਾਬਕਾ ਮੈਂਬਰ ਪੰਚਾਇਤ ਸਮੇਤ ਸੈਂਕੜੇ ਲੋਕ ਭਾਜਪਾ ‘ਚ ਸ਼ਾਮਲ
ਭਾਜਪਾ ਨੂੰ ਵੱਡੇ ਬਹੁਮਤ ਨਾਲ ਜਿਤਾਉਣ ਦਾ ਪਿੰਡ ਗੋਹਲਵੜ ਦੇ ਲੋਕਾਂ ਨੇ ਕੀਤਾ ਐਲਾਨ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,22 ਸਤੰਬਰ
ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਗੋਹਲਵੜ ਵਿਖੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਤਰਨਤਾਰਨ ਤੋਂ ਜਿਮਨੀ ਚੋਣ ਦੇ ਉਮੀਦਵਾਰ ਅਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਨਾਮਵਰ ਐੱਨਆਰਆਈ ਪਰਿਵਾਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਸ਼ਾਮਲ ਹੋਣ ਵਾਲਿਆਂ ਵਿੱਚ ਪੰਚਾਇਤ ਮੈਂਬਰ ਰੇਸ਼ਮ ਸਿੰਘ,ਹਰਭਜਨ ਕੌਰ ਯੂਐੱਸਏ ਵਾਲੇ,ਠੇਕੇਦਾਰ ਸੁਰਜੀਤ ਸਿੰਘ,ਠੇਕੇਦਾਰ ਯੂਸਵ ਜੀ,ਠੇਕੇਦਾਰ ਗੁਰਮੇਜ ਸਿੰਘ,ਸਾਬਕਾ ਪੰਚਾਇਤ ਮੈਂਬਰ ਦਾਰਾ ਸਿੰਘ,ਮਿਸਤਰੀ ਕੁਲਦੀਪ ਸਿੰਘ ਬੱਬੂ,ਬਲਵਿੰਦਰ ਸਿੰਘ ਜਿੰਦਾ ਫੀਡ ਵਾਲੇ,ਕੁਲਦੀਪ ਸਿੰਘ, ਸਾਬਕਾ ਸੈਨਿਕ ਮਹਿੰਦਰ ਸਿੰਘ,ਠੇਕੇਦਾਰ ਰਾਜ ਸਿੰਘ ਰਾਜੂ,ਜਥੇਦਾਰ ਬਸ਼ੀਰ ਸਿੰਘ, ਬਾਬਾ ਨਿੱਕਾ ਸਿੰਘ ਸਮੇਤ ਸੈਂਕੜੇ ਮੋਹਤਬਰ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਉਮੀਦਵਾਰ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ‘ਤੇ ਸੰਬੋਧਨ ਕਰਦਿਆਂ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋਏ ਪਏ ਹਨ,ਪੰਜਾਬ ਦੇ ਲੋਕ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਕੀਤੇ ਧੋਖਿਆਂ ਅਤੇ ਕਰਜੇ ਦੇ ਬੋਝ ਹੇਠ ਹਨ ਜਿਸ ਦਾ ਨਤੀਜਾ ਅੱਜ ਬੇਰੋਜਗਾਰੀ ਕਰਕੇ ਪੰਜਾਬ ਦੇ ਨੌਜਵਾਨ ਗਲਤ ਕੰਮਾਂ ਨੂੰ ਅੰਜਾਮ ਦੇ ਕੇ ਕੁਰਾਹੇ ਪਏ ਹਨ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਟੇਜਾਂ ਤੋਂ ਝੂਠੇ ਬਿਆਨ ਦੇ ਕੇ ਲੋਕਾਂ ਨੂੰ ਹੋਰ ਗੁੰਮਰਾਹ ਕਰਨ ‘ਤੇ ਲੱਗੇ ਹੋਏ ਹਨ।ਇਹੋ ਹਾਲ ਪਹਿਲਾਂ ਵਾਲੀਆਂ ਪੰਜਾਬ ਦੀਆਂ ਸਰਕਾਰਾਂ ਦਾ ਰਿਹਾ ਹੈ।ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਅਗਰ ਪੰਜਾਬ ਦਾ ਭਲਾ ਹੋ ਸਕਦਾ ਹੈ ਤਾਂ ਉਹ ਭਾਜਪਾ ਹੀ ਕਰ ਸਕਦੀ ਹੈ,ਜਿਵੇਂ ਦੂਸਰੇ ਸੂਬਿਆਂ ਦੇ ਲੋਕਾਂ ਨੇ ਵਾਰ ਵਾਰ ਭਾਜਪਾ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਉਵੇਂ ਹੀ ਪੰਜਾਬ ਨਿਵਾਸੀ ਵੀ ਹੁਣ ਸਮਝ ਚੁੱਕੇ ਹਨ ਤਾਂ ਪੂਰੇ ਪੰਜਾਬ ਵਿੱਚ ਭਾਜਪਾ ਨੂੰ ਵੱਡਾ ਜਨ ਸਮਰਥਾਨ ਮਿਲ ਰਿਹਾ ਹੈ।ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜਿਮਨੀ ਚੋਣ ਵਿੱਚ ਭਾਜਪਾ ਨੂੰ ਜਿੱਤ ਮਿਲਦੀ ਹੈ ਤਾਂ ਪੂਰੇ ਹਲਕੇ ਦੇ ਦਹਾਕਿਆਂ ਤੋਂ ਰੁਕੇ ਵਿਕਾਸ ਦੇ ਕੰਮ ਇੱਕ ਸਾਲ ਵਿੱਚ ਪੂਰੇ ਕਰਾਂਗਾ,ਅਸੀਂ ਕੋਈ 5 ਸਾਲ ਤੱਕ ਉਡੀਕ ਨਹੀਂ ਕਰਨ ਦਿੰਦੇ।ਪਿੰਡ ਗੋਹਲਵੜ ਦੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ ਦੀਆਂ ਰੀਤੀਆਂ ਨੀਤੀਆਂ ਤੋਂ ਖੁਸ਼ ਅਤੇ ਪ੍ਰਭਾਵਿਤ ਹੋ ਕੇ ਭਾਜਪਾ ਅਤੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਵੱਡਾ ਬਹੁਮਤ ਦੇਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਭਵਿੱਖ ਵਿੱਚ ਵੀ ਭਾਜਪਾ ਦੀ ਮਜਬੂਤੀ ਲਈ ਚਟਾਂਨ ਵਾਂਗ ਖੜੇ ਰਹਿਣਗੇ।ਇਸ ਮੌਕੇ ‘ਤੇ ਜਿਲਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਤਰਨਤਾਰਨ ਦਿਹਾਤੀ ਸਰਕਲ ਪ੍ਰਧਾਨ ਦਿਲਬਾਗ ਸਿੰਘ ਖਾਰਾ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਮਾਸਟਰ ਬਲਦੇਵ ਸਿੰਘ ਮੰਡ, ਬਲਧੀਰ ਸਿੰਘ,ਸਵਿੰਦਰ ਸਿੰਘ ਠੱਠਗੜ ਆਦਿ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।
ਕੈਪਸ਼ਨ- ਪਿੰਡ ਗੋਹਲਵੜ ਵਿਖੇ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਨ ਮੌਕੇ ਉਮੀਦਵਾਰ ਹਰਜੀਤ ਸਿੰਘ ਸੰਧੂ ਅਤੇ ਹੋਰ ਪਾਰਟੀ ਆਗੂ ਸਾਹਿਬਾਨ।(ਫੋਟੋ:ਨਈਅਰ ਪੱਤਰਕਾਰ,ਚੋਹਲਾ ਸਾਹਿਬ)