ਭਾਜਪਾ ਦੀ ਤਾਨਾਸ਼ਾਹੀ ਨੂੰ ਠੱਲ੍ਹ ਪਾਉਣ ਅਤੇ ਦੇਸ਼ ਦੇ ਫੈਡਰਲ ਢਾਂਚੇ ਦੀ ਰਾਖੀ ਲਈ ਸਮੂਹ ਲੋਕਾਂ ਦਾ ਏਕਾ ਸਮੇਂ ਦੀ ਮੁੱਖ ਲੋੜ

0
14

ਭਾਜਪਾ ਦੀ ਤਾਨਾਸ਼ਾਹੀ ਨੂੰ ਠੱਲ੍ਹ ਪਾਉਣ ਅਤੇ ਦੇਸ਼ ਦੇ ਫੈਡਰਲ ਢਾਂਚੇ ਦੀ ਰਾਖੀ ਲਈ ਸਮੂਹ ਲੋਕਾਂ ਦਾ ਏਕਾ ਸਮੇਂ ਦੀ ਮੁੱਖ ਲੋੜ

 ਕਾਮਰੇਡ ਬੰਤ ਸਿੰਘ ਬਰਾੜ
ਕਾਰਪੋਰੇਟ ਪੱਖੀ ਨੀਤੀਆਂ ਦਾ ਹੁਕਮਰਾਨ ਸਰਕਾਰਾਂ ਤੁਰੰਤ ਤਿਆਗ ਕਰਨਾ ਅਤੇ
ਪੰਜਾਬ ਦੇ ਬੁਨਿਆਦੀ ਮਸਲੇ ਮੋਦੀ ਸਰਕਾਰ ਵੱਲੋਂ ਤੁਰੰਤ ਹੱਲ ਕੀਤੇ ਜਾਣ- ਹਰਦੇਵ ਅਰਸ਼ੀ।
 ਸੀ ਪੀ ਆਈ ਜ਼ਿਲ੍ਹਾ ਫਰੀਦਕੋਟ ਵੱਲੋਂ ਜ਼ਿਲ੍ਹਾ ਪੱਧਰ ਦੀ ਸਫਲ ਕਨਵੈਨਸ਼ਨ ਤੋਂ ਬਾਅਦ ਸ਼ਹਿਰ ਵਿੱਚ ਕੀਤਾ ਗਿਆ ਰੋਸ ਮਾਰਚ
 ਪਿੰਡ ਔਲ਼ਖ ਵਿਖੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਅਤੇ ਛੇ ਸਾਥੀਆਂ ਦਾ 35ਵਾਂ ਬਰਸੀ ਸਮਾਗਮ 7 ਜੂਨ ਨੂੰ
    ਫ਼ਰੀਦਕੋਟ (ਸ਼ਿਵਨਾਥ ) ” ਕੇਂਦਰੀ ਹੁਕਮਰਾਨ ਮੋਦੀ ਸਰਕਾਰ ਨੇ ਈ ਡੀ , ਸੀ ਬੀ ਆਈ, ਹੋਰ ਜਾਂਚ ਏਜੰਸੀਆਂ ਅਤੇ ਭਾਰਤੀ ਚੋਣ ਕਮਿਸ਼ਨ ਦੀ ਦੁਰਵਰਤੋਂ ਕਰਕੇ ਜਿਸ ਤਰ੍ਹਾਂ ਦੇਸ਼ ਦੇ ਸੰਵਿਧਾਨ ਨਾਲ ਖਿਲਵਾੜ ਕਰਕੇ ਤਾਨਾਸ਼ਾਹੀ ਰਾਜ ਸਥਾਪਿਤ ਕੀਤਾ ਜਾ ਰਿਹਾ ਹੈ, ਉਹ ਸਾਰੇ ਦੇਸ਼ ਵਾਸੀਆਂ ਲਈ ਬਹੁਤ ਵੱਡੀ ਚੁਣੌਤੀ ਹੈ ” ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਅਤੇ ਪਾਰਟੀ ਦੇ ਸਾਬਕਾ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਵੱਲੋਂ ਅੱਜ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਵਿਖੇ ਪਾਰਟੀ ਦੀ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਨੂੰ ਸੰਬੋਧਨ ਕਰਦੇ ਹੋਏ ਕੀਤਾ ਗਿਆ। ਕਨਵੈਨਸ਼ਨ ਨੂੰ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਾਰਪਰੇਟ ਸੈਕਟਰ ਦੇ ਦਬਾਅ ਹੇਠ ਪਿਛਲੇ 12 ਸਾਲਾਂ ਦੇ ਰਾਜ ਦੌਰਾਨ ਬੇਰੁਜ਼ਗਾਰੀ ਅਤੇ ਮਹਿੰਗਾਈ ਵਿੱਚ ਰਿਕਾਰਡ ਤੋੜ ਵਾਧਾ ਕੀਤਾ ਹੈ ਜਿਸ ਕਰਕੇ ਮਜ਼ਦੂਰਾਂ ਅਤੇ ਛੋਟੇ ਕਾਰੋਬਾਰ ਕਰਕੇ ਜੀਵਨ ਬਸ਼ਰ ਕਰਨ ਵਾਲੇ ਲੋਕਾਂ ਨੂੰ ਘਰਾਂ ਦਾ ਗੁਜ਼ਾਰਾ ਚਲਾਉਣਾ ਵੀ ਔਖਾ ਹੋ ਗਿਆ ਹੈ। ਲੋਕਾਂ ਵਿੱਚ ਦਿਨੋ-ਦਿਨ ਵਧ ਰਹੀ ਬੇਚੈਨੀ ਤੋਂ ਧਿਆਨ ਭਟਕਾਉਣ ਲਈ ਉੱਨਾਂ ਦੇ ਮਨਾਂ ਵਿੱਚ ਫਿਰਕੂ ਜ਼ਹਿਰ ਭਰਿਆ ਜਾ ਰਿਹਾ ਹੈ ਜਿਵੇਂ ਪਿਛਲੇ ਦਿਨੀ ਭਾਜਪਾ ਸ਼ਾਸਿਤ ਰਾਜਾਂ ਵਿੱਚ ਬਕਰੀਦ ਦੇ ਤਿਉਹਾਰ ਸਮੇਂ ਮੁਸਲਿਮ ਭਾਈਚਾਰੇ ਉੱਪਰ ਤਰਾਂ ਤਰਾਂ ਦੀਆਂ ਰੋਕਾਂ ਲਾਈਆਂ ਗਈਆਂ ਹਨ। ਉਹਨਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਵੱਲੋਂ ਦੇਸ਼ ਦੇ ਸੰਘੀ ਢਾਂਚੇ ਨੂੰ ਖਤਮ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਪੰਜਾਬ ਦੇ ਬੁਨਿਆਦੀ ਮਸਲੇ ਜਿਵੇਂ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨਾ , ਪੰਜਾਬ ਰਾਜ ਵੱਲੋਂ ਹੋਰਨਾਂ ਰਾਜਾਂ ਨੂੰ ਦਿੱਤੇ ਜਾ ਰਹੇ ਪਾਣੀ ਦਾ ਮੁੱਲ ਵਸੂਲ ਨਾ ਕਰਨਾ, ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨਾ ਦੇਣਾ , ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦਾ ਹਿੱਸਾ ਖਤਮ ਕਰ ਦਿੱਤਾ ਗਿਆ ਹੈ। ਕਨਵੈਨਸ਼ਨ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ ਨੇ ਕਿਹਾ ਕਿ ਦੇਸ਼ ਦੇ ਕਿਰਤੀ ਵਰਗ ਵੱਲੋਂ ਆਪਣੇ ਸੰਘਰਸ਼ਾਂ ਰਾਹੀਂ ਕੀਤੀਆਂ ਗਈਆਂ ਪ੍ਰਾਪਤੀਆਂ ਨੂੰ ਕਾਰਪੋਰੇਟ ਸੈਕਟਰ ਦੇ ਦਬਾਅ ਹੇਠ ਖਤਮ ਕੀਤਾ ਜਾ ਰਿਹਾ ਹੈ।
ਕਨਵੈਨਸ਼ਨ ਨੂੰ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ,ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਕਾਮਰੇਡ ਵੀਰ ਸਿੰਘ ਕੰਮੇਆਣਾ, ਗੋਰਾ ਸਿੰਘ ਪਿਪਲੀ, ਪੈਨਸ਼ਨਰ ਆਗੂ ਹਰਪਾਲ ਸਿੰਘ ਮਚਾਕੀ, ਕੁਲਵੰਤ ਸਿੰਘ ਚਾਨੀ, ਗੁਰਚਰਨ ਸਿੰਘ ਮਾਨ ਆਊਟਸੋਰਸ ਮੁਲਾਜ਼ਮ ਆਗੂ ਬਲਕਾਰ ਸਿੰਘ ਸਹੋਤਾ , ਨਰੇਗਾ ਆਗੂ ਲਵਪ੍ਰੀਤ ਕੌਰ ਪਿਪਲੀ ਨੇ ਵੀ ਸੰਬੋਧਨ ਕੀਤਾ। ਕਨਵੈਂਸ਼ਨ ਨੇ ਇੱਕ ਮਤਾ ਪਾਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਮਜ਼ਦੂਰਾਂ ਦੀ ਘੱਟ ਤੋਂ ਘੱਟ ਉਜਰਤ ਵਿੱਚ ਵਾਧਾ ਕਰਦੇ ਹੋਏ ਤੀਹ ਹਜ਼ਾਰ ਰੁਪਏ ਮਹੀਨਾ ਉਜਰਤ ਲਾਗੂ ਕੀਤੀ ਜਾਵੇ , ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ , ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰੀ ਪੈਟਰਨ ਤੇ ਮਹਿੰਗਾਈ ਭੱਤਾ 60 ਫੀਸਦੀ ਕੀਤਾ ਜਾਵੇ ਅਤੇ ਮਾਣਯੋਗ ਅਦਾਲਤ ਨੂੰ ਗੁਮਰਾਹ ਨਾ ਕੀਤਾ ਜਾਵੇ।ਇਸ ਤੋਂ ਇਲਾਵਾ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੁਰਾਣੀ ਮਨਰੇਗਾ ਸਕੀਮ ਬਹਾਲ ਕੀਤੀ ਜਾਵੇ ਅਤੇ ਮਹਿੰਗਾਈ ਨੂੰ ਕੰਟਰੋਲ ਕੀਤਾ ਜਾਵੇ। ਦਿਨੋ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤਾ ਗਿਆ ਵਾਧਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ। ਇਸ ਸਮੇਂ ਸਵ . ਕਾਮਰੇਡ ਸਮਿੱਤਰ ਸਿੰਘ ਬਰਾੜ ਵਾਸੀ ਪਿੰਡ ਲੰਡੇ ਦੀ ਯਾਦ ਵਿੱਚ ਪਰਿਵਾਰ ਦੇ ਮੈਂਬਰ ਪੈਨਸ਼ਨਰ ਆਗੂ ਪ੍ਰਦੀਪ ਸਿੰਘ ਬਰਾੜ ਅਤੇ ਪ੍ਰਿੰਸੀਪਲ ਗੁਰਦੀਪ ਕੌਰ ਬਰਾੜ ਦਾ ਸਨਮਾਨ ਕੀਤਾ ਗਿਆ।
  ਇਸ ਮੌਕੇ ਐਲਾਨ ਕੀਤਾ ਗਿਆ ਕਿ ਹਰ ਸਾਲ ਵਾਂਗ 7 ਜੂਨ ਨੂੰ ਸ਼ਹੀਦ ਕਾਮਰੇਡ ਅਮੋਲਕ ਸਿੰਘ ਅਤੇ ਉਸਦੇ ਛੇ ਸਾਥੀਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ 35ਵਾਂ ਬਰਸੀ ਸਮਾਗਮ ਪਿੰਡ ਔਲਖ ਵਿਖੇ ਇਨਕਲਾਬੀ ਜੌਸ਼ ਨਾਲ ਮਨਾਇਆ ਜਾ ਰਿਹਾ ਹੈ। ਕਨਵੈਨਸ਼ਨ ਤੋਂ ਬਾਅਦ ਹੁਕਮਰਾਨ ਸਰਕਾਰਾਂ ਦੀਆਂ ਗਰੀਬ ਵਿਰੋਧੀ ਅਤੇ ਮਹਿੰਗਾਈ ਵਧਾਉਣ ਵਾਲੀਆਂ ਨੀਤੀਆਂ ਖਿਲਾਫ਼ ਅਤੇ ਪੰਜਾਬ ਦੇ ਬੁਨਿਆਦੀ ਮਸਲੇ ਹੱਲ ਕਰਵਾਉਣ ਵਾਸਤੇ ਜ਼ੋਰਦਾਰ ਨਾਹਰੇਬਾਜ਼ੀ ਕਰਕੇਵਰੋਸ ਮਾਰਚ ਕੀਤਾ ਗਿਆ ਜੋ ਕਿ ਵੱਖ-ਵੱਖ ਬਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਭਾਈ ਘਨਈਆ ਚੌਂਕ ਵਿਖੇ ਸਮਾਪਤ ਹੋਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ ਭਾਣਾ ਸਾਬਕਾ ਸਰਪੰਚ ਮੁਖਤਿਆਰ ਸਿੰਘ ਭਾਣਾ, ਗੁਰਦੀਪ ਸਿੰਘ ਦੀਪ ਸਿੰਘ ਵਾਲਾ, ਬੋਹੜ ਸਿੰਘ ਔਲ਼ਖ, ਰੇਸ਼ਮ ਸਿੰਘ ਜਟਾਣਾ , ਜਸਵੰਤ ਸਿੰਘ ਨਿੱਕਾ ਔਲਖ, ਸ਼ਿਵ ਕੁਮਾਰ ਸ਼ਰਮਾ ,ਜਗਤਾਰ ਸਿੰਘ ਪੱਪੀ ਰਾਜੋ ਵਾਲਾ, ਹਰਵਿੰਦਰ ਸ਼ਰਮਾ, ਸੋਮ ਨਾਥ ਅਰੋੜਾ, ਨਾਹਰ ਸਿੰਘ ਗਿੱਲ,ਸੁਖਦੇਵ ਸਿੰਘ ਮੱਲੀ, ਸ਼ਵਿੰਦਰ ਪਾਲ ਸਿੰਘ ਸੰਧੂ,ਕਿਸਾਨ ਆਗੂ ਜਤਿੰਦਰ ਸਿੰਘ, ਮੇਜਰ ਸਿੰਘ ਜੌਹਲ , ਇਕਬਾਲ ਸਿੰਘ ਰਣ ਸਿੰਘ ਵਾਲਾ , ਅਮਰਜੀਤ ਸਿੰਘ ਕਲੇਰ, ਜਸਵਿੰਦਰ ਸਿੰਘ ਦੀਪ ਸਿੰਘ ਵਾਲਾ , ਸਤਨਾਮ ਸਿੰਘ ਸਿਰਸੜੀ ਅਤੇ ਵੱਖ ਵੱਖ ਪਿੰਡਾਂ ਵਿੱਚੋਂ ਬਹੁਤ ਵੱਡੀ ਗਿਣਤੀ ਵਿੱਚ ਸ਼ਾਮਿਲ ਨਰੇਗਾ ਮਜ਼ਦੂਰ ਅਤੇ ਖੇਤ ਮਜ਼ਦੂਰ ਹਾਜ਼ਰ ਸਨ।

LEAVE A REPLY

Please enter your comment!
Please enter your name here