ਰੁਖ ਲਗਾਉ, ਰੁਖ ਬਚਾਓ, ਧੀਆਂ ਪੁੱਤਾਂ ਲਈ ਵਾਤਾਵਰਣ ਬਚਾਉ- ਔਜਲਾ

0
441

ਰੁਖ ਲਗਾਉ, ਰੁਖ ਬਚਾਓਧੀਆਂ ਪੁੱਤਾਂ ਲਈ ਵਾਤਾਵਰਣ ਬਚਾਉ- ਔਜਲਾ

ਸੰਸਦ ਮੈਂਬਰ ਗੁਰਜੀਤ ਔਜਲਾ ਨੇ ਪਿੰਡ ਮੂਧਲ ਵਿੱਚ ਬੂਟੇ ਲਗਾ ਕੇ ਵਾਤਾਵਰਨ ਨੂੰ ਬਚਾਉਣ ਦੀ ਅਪੀਲ ਕੀਤੀ।

ਲੋਕਾਂ ਨਾਲ ਮੀਟਿੰਗ ਕਰਕੇ ਮੌਕੇ ’ਤੇ ਹੀ ਸਮੱਸਿਆਵਾਂ ਦਾ ਹੱਲ ਕੀਤਾ

ਅੰਮਿ੍ਤਸਰ- ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਪਿੰਡ ਮੂਧਲ ਵਿੱਚ ਬੂਟੇ ਲਗਾਏ ਅਤੇ ਲੋਕਾਂ ਨੂੰ ਬੂਟੇ ਲਗਾਉਣ ਅਤੇ ਰੁੱਖਾਂ ਨੂੰ ਬਚਾਉਣ ਦੀ ਅਪੀਲ ਵੀ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬਸੀ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਸਵੇਰੇ ਸੰਸਦ ਮੈਂਬਰ ਔਜਲਾ ਨੇ ਆਪਣੇ ਦਫ਼ਤਰ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ।

ਸਾਂਸਦ ਗੁਰਜੀਤ ਸਿੰਘ ਔਜਲਾ ਨੇ ਅੱਜ ਪਿੰਡ ਮੂਧਲ ਦੇ ਸਰਕਾਰੀ ਸਕੂਲ ਵਿੱਚ ਬੂਟੇ ਲਾਏਜਦੋਂ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਉਨ੍ਹਾਂ ਰਾਮ ਤੀਰਥ ਰੋਡ ’ਤੇ ਪਿੰਡ ਮਹਿਲ ਵਿਖੇ ਗੁਰਦੁਆਰਾ ਬਾਬਾ ਦਰਸ਼ਨ ਸਿੰਘ ਜੀ ਕੁਲੀਆਂ ਵਾਲੀਆ ਦੇ ਸਹਿਯੋਗ ਨਾਲ ਬੂਟੇ ਲਾਏ। ਇਸ ਮੌਕੇ ਲੋਕਾਂ ਨੂੰ ਅਪੀਲ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਨੇ ਇਸ ਪਿੰਡ ਵਿੱਚ ਪਿਛਲੇ ਸਾਲ ਵੀ ਬੂਟੇ ਲਗਾਏ ਸਨਜੋ ਹੁਣ ਹਰਿਆ-ਭਰਿਆ ਹੋ ਗਏ ਹਨ ਅਤੇ ਉਨ੍ਹਾਂ ਨੂੰ ਦੇਖ ਕੇ ਉਹ ਬਹੁਤ ਖੁਸੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ ਕਿਉਂਕਿ ਇੱਕ ਰੁੱਖ ਲਗਾਉਣਾ ਕੋਈ ਬਹੁਤਾ ਔਖਾ ਕੰਮ ਨਹੀਂ ਹੈ ਪਰ ਇਸ ਨਾਲ ਹੋਣ ਵਾਲਾ ਲਾਭ ਅਨਮੋਲ ਹੈ। ਉਨ੍ਹਾਂ ਕਿਹਾ ਕਿ ਇਕ ਵਾਰ ਰੁੱਖ ਲਗਾਉਣ ਤੋਂ ਬਾਅਦ ਆਕਸੀਜਨ ਮਿਲਣੀ ਸ਼ੁਰੂ ਹੋ ਜਾਂਦੀ ਹੈ ਅਤੇ ਫਿਰ ਹੌਲੀ-ਹੌਲੀ ਵਧਣ ਵਾਲਾ ਦਰੱਖਤ ਮਨੁੱਖ ਦੀ ਜ਼ਿੰਦਗੀ ਲਈ ਹੀ ਨਹੀਂ ਸਗੋਂ ਪਸ਼ੂ-ਪੰਛੀਆਂ ਦੇ ਜੀਵਨ ਲਈ ਵੀ ਜ਼ਰੂਰੀ ਹੈ। ਐਮ.ਪੀ ਔਜਲਾ ਨੇ ਕਿਹਾ ਕਿ ਇਸ ਸਮੇਂ ਰੁੱਖ ਲਗਾਉਣ ਦੇ ਨਾਲ-ਨਾਲ ਮੌਜੂਦਾ ਰੁੱਖਾਂ ਨੂੰ ਬਚਾਉਣਾ ਵੀ ਬਹੁਤ ਜ਼ਰੂਰੀ ਹੈ। ਜੇਕਰ ਕੋਈ ਦਰੱਖਤ ਵੱਢਦਾ ਹੈ ਜਾਂ ਅੱਗ ਲਗਾਉਂਦਾ ਹੈ ਤਾਂ ਕਾਨੂੰਨੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਅਤੇ ਉਸ ਨੂੰ ਮੁਆਫ਼ ਨਹੀਂ ਕੀਤਾ ਜਾਵੇਗਾ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਜੇਕਰ ਅੱਜ ਰੁੱਖ ਬਚਾਏ ਗਏ ਹਨ ਤਾਂ ਇਸ ਦਾ ਮਤਲਬ ਹੈ ਕਿ ਧੀਆਂ-ਪੁੱਤਾਂ ਨੂੰ ਬਚਾਇਆ ਗਿਆ ਹੈਇਸ ਲਈ ਰੁੱਖ ਜ਼ਰੂਰ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਕਾਰਜ ਵਿੱਚ ਸਹਿਯੋਗ ਦੇਣ ਲਈ ਹਰ ਸਮੇਂ ਹਾਜ਼ਰ ਹਨ ਅਤੇ ਜੇਕਰ ਕਿਸੇ ਨੂੰ ਪੌਦੇ ਚਾਹੀਦੇ ਹਨ ਤਾਂ ਉਹ ਉਹਨਾਂ ਦੇ ਦਫ਼ਤਰ ਤੋਂ ਲੈ ਸਕਦੇ ਹਨ। ਉਹਨਾਂ ਦੀ ਕੋਸ਼ਿਸ਼ ਹੈ ਕਿ ਹਰ ਗਲੀ ਅਤੇ ਮੁਹੱਲੇ ਵਿੱਚ ਰੁੱਖ ਲਗਾ ਕੇ ਆਪਣੇ ਸ਼ਹਿਰ ਨੂੰ ਹਰਿਆ ਭਰਿਆ ਬਣਾਇਆ ਜਾਵੇ।

ਇਸ ਤੋਂ ਪਹਿਲਾਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਵੇਰੇ ਆਪਣੇ ਦਫ਼ਤਰ ਵਿੱਚ ਆਮ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਮੌਕੇ ’ਤੇ ਹੀ ਹੱਲ ਕੀਤਾ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਉਨ੍ਹਾਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਹਨ ਅਤੇ ਜੇਕਰ ਉਹ ਬਾਹਰ ਹੁੰਦੇ ਹਨ ਤਾਂ ਉਨ੍ਹਾਂ ਦਾ ਸਟਾਫ ਲੋਕਾਂ ਦੀਆਂ ਸਮੱਸਿਆਵਾਂ ਸੁਣਦਾ ਹੈ। ਇਸ ਮੌਕੇ ਸਰਪੰਚ ਸੁਖਰਾਜ ਸਿੰਘ ਰੰਧਾਵਾਪ੍ਰਿੰਸੀਪਲ ਅਰਵਿੰਦਰ ਸਿੰਘਸਤਨਾਮ ਸਿੰਘਇਕਬਾਲ ਸਿੰਘਜਤਿੰਦਰ ਸਿੰਘਪ੍ਰੀਤਪਾਲ ਸਿੰਘ ਸ਼ਾਹਹਰਿੰਦਰ ਸਿੰਘਜਗਤਾਰ ਸਿੰਘ ਬਾਬਾ ਨਿੱਕਾਸੁਰਜੀਤ ਸਿੰਘਬਲਦੇਵ ਸਿੰਘ ਸ਼ਾਹਸ਼ਮਸ਼ੇਰ ਸਿੰਘ ਸ਼ਾਹਮਨਜੀਤ ਸਿੰਘਪ੍ਰਧਾਨ ਸ. ਸੁਖਵਿੰਦਰ ਸਿੰਘ ਹਰਦੇਵ ਸਿੰਘਗੁਲਜ਼ਾਰ ਸਿੰਘ ਅਤੇ ਹੋਰ ਸਾਥੀ ਹਾਜ਼ਰ ਸਨ

LEAVE A REPLY

Please enter your comment!
Please enter your name here