ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ–ਖਰੀਫ 2025 ਦੀ ਸ਼ੁਰੂਆਤ

0
62
ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ–ਖਰੀਫ 2025 ਦੀ ਸ਼ੁਰੂਆਤ

-ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
*ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ–ਖਰੀਫ 2025 ਦੀ ਸ਼ੁਰੂਆਤ*
*ਡਿਪਟੀ ਕਮਿਸ਼ਨਰ ਨੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ*
*ਰਸਾਇਣਕ ਖਾਦਾਂ ਦੀ ਸਿਆਣਪ ਨਾਲ ਵਰਤੋਂ, ਪਾਣੀ ਬਚਾਓ ਤਕਨੀਕਾਂ ਨੂੰ ਅਪਨਾਉਣਾ ਅਤੇ ਬਿਹਤਰ ਖੇਤੀ ਤਕਨੀਕਾਂ ਨੂੰ ਲਾਗੂ ਕਰਨਾ ਮੁੱਖ ਉਦੇਸ਼*
ਮਾਨਸਾ, 29 ਮਈ:
ਦੇਸ਼ ਵਿਆਪੀ ਪਹਿਲ ‘ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ–ਖਰੀਫ 2025’ ਦੀ ਸ਼ੁਰੂਆਤ ਅੱਜ ਮਾਨਸਾ ਤੋਂ ਹੋਈ, ਜਿਸ ਦੇ ਜ਼ਰੀਏ 15 ਰੋਜ਼ਾ ਕਿਸਾਨ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜੋ ਕਿ 29 ਮਈ ਤੋਂ 12 ਜੂਨ, 2025 ਤੱਕ ਚੱਲੇਗਾ, ਤਾਂ ਟਿਕਾਊ ਖੇਤੀ ਅਭਿਆਸ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ ਏ ਐਸ ਨੇ ਡਾ. ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਅਤੇ ਡਾ. ਹਰਪ੍ਰੀਤ ਪਾਲ ਕੌਰ, ਮੁੱਖ ਖੇਤੀਬਾੜੀ ਅਫ਼ਸਰ ਦੇ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਾਇੰਸਦਾਨਾਂ ਦੀ ਟੀਮ ਦੇ ਸਹਿਯੋਗ ਨਾਲ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਰਸਾਇਣਕ ਖਾਦਾਂ ਦੀ ਸਿਆਣਪ ਨਾਲ ਵਰਤੋਂ, ਪਾਣੀ ਬਚਾਉਣ ਵਾਲੀਆਂ ਤਕਨੀਕਾਂ ਨੂੰ ਅਪਨਾਉਣਾ ਅਤੇ ਬਿਹਤਰ ਖੇਤੀ ਤਕਨੀਕਾਂ ਨੂੰ ਲਾਗੂ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਭਾਰਤੀ ਖੇਤੀਬਾੜੀ ਨੂੰ ਬਦਲਣ ਅਤੇ ਸਾਡੇ ਕਿਸਾਨਾਂ ਲਈ ਲੰਬੇ ਸਮੇਂ ਦੀ ਉਤਪਾਦਕਤਾ ਨੂੰ ਯਕੀਨੀ ਬਣਾਉਣ ਵਿੱਚ ਇੱਕ ਮਹੱਤਵਪੂਰਨ ਕਦਮ ਹੈ।
ਇਸ ਦੌਰਾਨ ਡਾ. ਗੁਰਦੀਪ ਸਿੰਘ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੀ ਕਾਰਜ ਯੋਜਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ, ਰਾਜ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਰਾਜ ਦੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਮਿਲ ਕੇ ਤਿੰਨ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਰੋਜ਼ਾਨਾ  ਵੱਖ-ਵੱਖ ਥਾਵਾਂ ਨੂੰ ਕਵਰ ਕਰਨਗੀਆਂ। ਉਨ੍ਹਾਂ ਕਿਹਾ ਕਿ ਸਾਡਾ ਟੀਚਾ 15 ਦਿਨਾਂ ਦੀ ਮਿਆਦ ਦੌਰਾਨ 22,500 ਕਿਸਾਨਾਂ ਨਾਲ ਸਿੱਧੇ ਤੌਰ ’ਤੇ ਜੁੜਨਾ ਹੈ। ਅਸੀਂ ਖੇਤੀਬਾੜੀ ਸਾਹਿਤ ਪ੍ਰਦਾਨ ਕਰਾਂਗੇ, ਕਿਸਾਨਾਂ ਦੇ ਸੁਝਾਵਾਂ ਨੂੰ ਇਕੱਠਾ ਕਰਾਂਗੇ ਤਾਂ ਜੋ ਭਵਿੱਖੀ ਐਕਸਟੈਨਸ਼ਨ ਗਤੀਵਿਧੀਆਂ ਨੂੰ ਬਿਹਤਰ ਬਣਾਇਆ ਜਾ ਸਕੇ, ਅਤੇ ਇਹ ਵੀ ਯਕੀਨੀ ਬਣਾਵਾਂਗੇ ਕਿ ਕਿਸਾਨ ਉਨ੍ਹਾਂ ਲਈ ਉਪਲੱਬਧ ਸਰਕਾਰੀ ਯੋਜਨਾਵਾਂ ਅਤੇ ਸਬਸਿਡੀਆਂ ਬਾਰੇ ਚੰਗੀ ਤਰ੍ਹਾਂ ਜਾਣੂ ਹੋਣ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਖੇਤਰੀ ਪ੍ਰਦਰਸ਼ਨ, ਮਾਹਿਰਾਂ ਨਾਲ ਗੱਲਬਾਤ ਅਤੇ ਵਿੱਦਿਅਕ ਸਮੱਗਰੀ ਦੀ ਵੰਡ ਸ਼ਾਮਲ ਹੈ ਤਾਂ ਜੋ ਕਿਸਾਨਾਂ ਨੂੰ ਨਵੀਨਤਮ ਵਿਗਿਆਨਕ ਗਿਆਨ ਦਿੱਤਾ ਜਾ ਸਕੇ।

LEAVE A REPLY

Please enter your comment!
Please enter your name here