ਸ਼ਹੀਦ ਭਗਤ ਸਿੰਘ ਜੀ ਦੇ 119 ਵੇਂ ਜਨਮ ਦਿਨ ਮੌਕੇ ਉਹਨਾਂ ਦੇ ਵਿਚਾਰਾਂ ਤੋਂ ਪ੍ਰੇਰਨਾ ਲੈਣ ਦੀ ਲੋੜ ‘ ਤੇ ਦਿੱਤਾ ਜ਼ੋਰ।

0
12
ਸ਼ਹੀਦ ਭਗਤ ਸਿੰਘ ਜੀ ਦੇ 119 ਵੇਂ ਜਨਮ ਦਿਨ ਮੌਕੇ ਉਹਨਾਂ ਦੇ ਵਿਚਾਰਾਂ ਤੋਂ ਪ੍ਰੇਰਨਾ ਲੈਣ ਦੀ ਲੋੜ ‘ ਤੇ ਦਿੱਤਾ ਜ਼ੋਰ।

ਨਸ਼ਿਆਂ ਦੀ ਗੁਲਾਮੀ ਤੋਂ ਮੁਕਤੀ ਪ੍ਰਾਪਤ ਕਰਨ ਲਈ ਨੌਜਵਾਨ ਪੀੜ੍ਹੀ ਦਾ ਅੱਗੇ ਆਉਣਾ ਸਮੇਂ ਦੀ ਮੁੱਖ ਲੋੜ – ਪ੍ਰਿੰਸੀਪਲ ਰਾਜੇਸ਼ ਕੁਮਾਰ ਸ਼ਰਮਾ
ਭਾਈ ਕਿਸ਼ਨ ਸਿੰਘ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ।
ਕੋਟਕਪੂਰਾ, 29 ਸਤੰਬਰ (ਸ਼ਿਵਨਾਥ ) ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਅੱਜ ਸ਼ਹੀਦ -ਏ -ਆਜ਼ਮ ਸ.ਭਗਤ ਸਿੰਘ ਜੀ ਦੇ 119 ਵੇਂ ਜਨਮ ਦਿਨ ਮੌਕੇ ਭਾਈ ਕਿਸ਼ਨ ਸਿੰਘ ਪੀ ਐਮ ਸ੍ਰੀ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੋਸਾਇਟੀ ਦੇ ਆਗੂ ਕੁਲਵੰਤ ਸਿੰਘ ਚਾਨੀ, ਪ੍ਰੇਮ ਚਾਵਲਾ, ਪ੍ਰੋ .ਹਰਬੰਸ ਸਿੰਘ ਪਦਮ, ਸੋਮ ਨਾਥ ਅਰੋੜਾ , ਗੁਰਚਰਨ ਸਿੰਘ ਮਾਨ ਅਤੇ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਸੋਸਾਇਟੀ ਵੱਲੋਂ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਸਾਂਝੀ ਕਰਨ ਦੇ ਨਾਲ ਨਾਲ
ਸ਼ਹੀਦ ਭਗਤ ਸਿੰਘ ਵੱਲੋਂ ਆਜ਼ਾਦੀ ਸੰਗਰਾਮ ਵਿੱਚ ਪਾਏ ਗਏ। ਮਹੱਤਵਪੂਰਨ ਯੋਗਦਾਨ ਨੂੰ ਯਾਦ ਕਰਦੇ ਹੋਏ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਉਹਨਾਂ ਦੇ ਵਿਚਾਰਾਂ ਤੋਂ ਪ੍ਰੇਰਨਾ ਲੈਣ ਦੀ ਲੋੜ ਤੇ ਜ਼ੋਰ ਦਿੱਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਸ਼ਰਮਾ ਨੇ ਸਮੂਹ ਹਾਜ਼ਰੀਨ ਦਾ ਸਵਾਗਤ ਕਰਦੇ ਹੋਏ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਵੱਲੋਂ ਪਿਛਲੇ 10 ਸਾਲਾਂ ਤੋਂ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਦਾ ਨਸ਼ਿਆਂ ਦੀ ਗੁਲਾਮੀ ਤੋਂ ਮੁਕਤੀ ਪ੍ਰਾਪਤ ਕਰਨਾ ਸਮੇਂ ਦੀ ਮੁੱਖ ਲੋੜ ਬਣ ਗਈ ਹੈ।
 ਸਮਾਗਮ ਦਾ ਮੰਚ ਸੰਚਾਲਨ ਸਕੂਲ ਦੇ ਕੰਪਿਊਟਰ ਅਧਿਆਪਕ ਵਨੀਸ਼ ਮੋਂਗਾ ਵੱਲੋਂ ਬਾਖੂਬੀ ਨਿਭਾਇਆ ਗਿਆ।
 ਸਕੂਲ ਦੇ ਕਈ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਗੀਤ ਪੇਸ਼ ਕੀਤੇ ਗਏ। ਇਸ ਸਮਾਗਮ ਦੀ ਸਫਲਤਾ ਲਈ ਮੈਡਮ ਪਵਨਦੀਪ ਕੌਰ ਅਧਿਆਪਕਾ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਕੋਟਕਪੂਰਾ ਨੇ ਰਕਮ 6000 ਰੁਪਏ , ਬੇਅੰਤ ਕੌਰ ਸੇਵਾ ਮੁਕਤ ਅਧਿਆਪਕਾ ਸੰਧਵਾਂ ਨੇ ਰਕਮ 11,00 ਰੁਪਏ ਅਤੇ ਸੰਤੋਸ਼ ਕੌਰ ਸ਼ਰਮਾ ਸੇਵਾ ਮੁਕਤ ਅਧਿਆਪਕਾ ਵੱਲੋਂ ਰਕਮ 1100 ਰੁਪਏ ਸੋਸਾਇਟੀ ਨੂੰ ਦਾਨ ਰਾਸ਼ੀ ਵਜੋਂ ਦਿੱਤੀ ਗਈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੁਸਾਇਟੀ ਦੇ ਮੈਂਬਰ ਮਦਨ ਲਾਲ ਸ਼ਰਮਾ ਸੰਧਵਾਂ, ਵਿਨੋਦ ਕੁਮਾਰ ਧਵਨ ਲੈਕਚਰਾਰ, ਦੀਪਕ ਆਹੂਜਾ ਅਤੇ ਸਕੂਲ ਦੇ ਸਮੂਹ ਸਟਾਫ ਮੈਂਬਰਜ਼ ਹਾਜ਼ਰ ਸਨ।

LEAVE A REPLY

Please enter your comment!
Please enter your name here