ਸ਼੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਵਿਖੇ ਐਨ.ਐੱਸ.ਐੱਸ. ਦਿਵਸ ਮਨਾਇਆ ਗਿਆ
ਸ਼੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਦੇ ਐਨ.ਐੱਸ.ਐੱਸ. ਯੂਨਿਟ ਵੱਲੋਂ 24 ਸਤੰਬਰ ਨੂੰ ਐਨ.ਐੱਸ.ਐੱਸ. ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਦੀਆਂ ਹਦਾਇਤਾਂ ਉੱਪਰ ਐਨ.ਐੱਸ.ਐੱਸ. ਵਲੰਟੀਅਰਜ਼ ਵੱਲੋਂ ਐਨਐਸਐਸ ਪ੍ਰੋਗਰਾਮ ਅਫਸਰ ਕਰਮਬੀਰ ਸਿੰਘ ਦੀਆਂ ਕੋਸ਼ਿਸ਼ਾਂ ਨਾਲ ਆਯੋਜਿਤ ਕੀਤਾ ਗਿਆ।
ਇਸ ਮੌਕੇ ਐਨ.ਐੱਸ.ਐੱਸ. ਵਲੰਟੀਅਰਾਂ ਨੇ ਕਾਲਜ ਕੈਂਪਸ ਵਿੱਚ ਵੱਖ-ਵੱਖ ਛਾਂਦਾਰ ਅਤੇ ਸਜਾਵਟੀ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਵੱਲ ਯੋਗਦਾਨ ਪਾਇਆ।
ਇਸ ਮੌਕੇ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਐਨ.ਐੱਸ.ਐੱਸ. ਦਾ ਮੂਲ ਮੰਤਵ ਸਮਾਜ ਸੇਵਾ ਹੈ, ਜੋ ਵਿਦਿਆਰਥੀਆਂ ਵਿੱਚ ਜ਼ਿੰਮੇਵਾਰੀ, ਅਨੁਸ਼ਾਸਨ ਅਤੇ ਨਿਸ਼ਠਾ ਦੀ ਭਾਵਨਾ ਪੈਦਾ ਕਰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਦੇ ਸਿਧਾਂਤ ਨੂੰ ਆਪਣੀ ਜ਼ਿੰਦਗੀ ਵਿੱਚ ਲਾਗੂ ਕਰਨ ਅਤੇ ਸਮਾਜ ਭਲਾਈ ਦੇ ਕੰਮਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ।ਇਸ ਮੌਕੇ ਵੱਖ ਵੱਖ ਅਧਿਆਪਕਾਂ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ। ਕਾਰਜਕ੍ਰਮ ਦਾ ਸਮਾਪਤੀ ਐਨ.ਐੱਸ.ਐੱਸ. ਦੇ ਨਾਅਰਿਆਂ ਨਾਲ ਹੋਈ। ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ।