ਸੁਖਬੀਰ ਸਿੰਘ ਬਾਦਲ ਨੂੰ ਮਾਰਨ ਦੀ ਨੀਅਤ ਨਾਲ ਕੀਤਾ ਗਿਆ ਹਮਲਾ ਬੇਹੱਦ ਨਿੰਦਣਯੋਗ-ਗਰਚਾ

0
8

ਸੁਖਬੀਰ ਸਿੰਘ ਬਾਦਲ ਨੂੰ ਮਾਰਨ ਦੀ ਨੀਅਤ ਨਾਲ ਕੀਤਾ ਗਿਆ ਹਮਲਾ ਬੇਹੱਦ ਨਿੰਦਣਯੋਗ-ਗਰਚਾ

ਕੈਲੀਫੋਰਨੀਆ/ਅਮਰੀਕਾ, 13 ( ‌‌‌ਸਨਸ ) – ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਮਹਾਰਾਸ਼ਟਰ ਵਰਗੀ ਪਵਿੱਤਰ ਧਰਤੀ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖਮੰਤਰੀ ਸ. ਸੁਖਬੀਰ ਸਿੰਘ ਬਾਦਲ ਉੱਪਰ ਹੋਇਆ ਹਮਲਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ। ਭਾਰਤੀਯ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਹਮਲੇ ਦੀ ਸਖਤ ਨਿੰਦਿਆ ਕਰਦੇ ਹੋਏ ਕਿਹਾ ਕੀ ਇਸ ਹਮਲੇ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆ ਸਨ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਲੋੜ ਹੈ। ਭਾਜਪਾ ਆਗੂ ਗਰਚਾ ਨੇ ਕਿਹਾ ਕਿ
ਸਿਆਸੀ ਮਤਭੇਦ ਲੋਕਤੰਤਰ ਦਾ ਹਿੱਸਾ ਹਨ, ਪਰ ਮਤਭੇਦਾਂ ਨੂੰ ਹਿੰਸਾ ਦਾ ਰੂਪ ਦੇਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਪੰਜਾਬ ਅਤੇ ਸਿੱਖ ਪੰਥ ਦੀ ਰਵਾਇਤ ਹਮੇਸ਼ਾ ਵਿਚਾਰਾਂ ਦੀ ਲੜਾਈ ਲੜਨ ਦੀ ਰਹੀ ਹੈ, ਨਾ ਕਿ ਹਿੰਸਾ ਦੀ ਇਸ ਘਟਨਾ ਦੀ ਪੁਰਜ਼ੋਰ ਨਿੰਦਾ ਕਰਦੇ ਹਾਂ ਅਤੇ ਪ੍ਰਸ਼ਾਸਨ ਤੋਂ ਮੰਗ ਕਰਦ ਹਾਂ ਕਿ ਘਟਨਾ ਦੀ ਨਿਰਪੱਖ ਜਾਂਚ ਕਰਕੇ ਦੋਸ਼ੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਅਜਿਹੀ ਘਟਨਾ ਬਹੁਤ ਹੀ ਦੁਖਦਾਈ ਹੈ। ਸਮਾਜ ਵਿੱਚ ਸਿਆਸੀ ਅਸਹਿਮਤੀ ਲਈ ਥਾਂ ਹੋਵੇ, ਹਿੰਸਾ ਲਈ ਨਹੀਂ।

LEAVE A REPLY

Please enter your comment!
Please enter your name here