ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਦੇਣ ਲਈ ਬ੍ਰਹਮਪੁਰਾ ਨੇ ਪਸ਼ੂਆਂ ਲਈ ਵੰਡਿਆ ਚਾਰਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,13 ਸਤੰਬਰ
ਹਲਕਾ ਖਡੂਰ ਸਾਹਿਬ ਦੇ ਪਿੰਡ ਖੱਖ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ,ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਆਪਣੀ ਕਿਰਤ ਕਮਾਈ ਵਿੱਚੋਂ ਹੜ੍ਹ ਪ੍ਰਭਾਵਿਤ ਪਸ਼ੂਆਂ ਲਈ ਚਾਰਾ ਵੰਡਿਆ ਗਿਆ।ਇਸ ਮੌਕੇ ਬ੍ਰਹਮਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹੜ੍ਹਾਂ ਕਾਰਨ ਹਜ਼ਾਰਾਂ ਏਕੜ ਫ਼ਸਲਾਂ ਪਾਣੀ ਹੇਠ ਆ ਗਈਆਂ ਹਨ।ਪਸ਼ੂਆਂ ਲਈ ਬੀਜਿਆ ਗਿਆ ਚਾਰਾ ਵੀ ਬਰਬਾਦ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਚਾਰੇ ਦੀ ਕਮੀ ਨੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਗੰਭੀਰ ਪਰੇਸ਼ਾਨੀ ਵਿੱਚ ਧੱਕ ਦਿੱਤਾ ਹੈ।ਸ.ਬ੍ਰਹਮਪੁਰਾ ਨੇ ਸਪਸ਼ਟ ਕੀਤਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਸਾਂਝ ਪਾਉਂਦੇ ਰਹਿਣਗੇ ਅਤੇ ਹਰ ਵੇਲੇ ਲੋਕਾਂ ਦੀ ਸੇਵਾ ਲਈ ਹਾਜ਼ਿਰ ਹਨ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸ਼੍ਰੋਮਣੀ ਅਕਾਲੀ ਦਲ ਯੂਥ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ,
ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ,ਮੈਬਰ ਹਰਦੀਪ ਸਿੰਘ ਖੱਖ ਨੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਦਾ ਤਹਿ ਦਿਲੋ ਧੰਨਵਾਦ ਕੀਤਾ।ਇਸ ਮੌਕੇ ਸਰਪੰਚ ਗੁਰਮੇਜ ਸਿੰਘ ਖੱਖ,ਸਾਬਕਾ ਸਰਪੰਚ ਨਰਿੰਜਨ ਸਿੰਘ,ਬਲਕਾਰ ਸਿੰਘ ਬਾਰਾ,ਬਲਜੀਤ ਸਿੰਘ ਮੰਡ,ਸੁਖਵਿੰਦਰ ਸਿੰਘ,ਮੰਗਲ ਸਿੰਘ ਸ਼ਾਹੀ,ਮਾਸਟਰ ਬਲਦੇਵ ਸਿੰਘ,ਦਿਲਬਾਗ ਸਿੰਘ ਧੂੰਦਾ,ਕੁਲਵੰਤ ਸਿੰਘ ਮੁਨਸ਼ੀ,ਦਲਬੀਰ ਸਿੰਘ, ਅਨਮੋਲ ਸਿੰਘ ਆਦਿ ਹਾਜਰ ਸਨ।